28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸੇਂਟ ਸੋਲਜਰ ਸਕੂਲ ਵਿਖੇ ਕਿਸਾਨ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 31-12-2025
ਟਾਂਡਾ ਉੜਮੁੜ, 30 ਦਸੰਬਰ (ਭਗਵਾਨ ਸਿੰਘ ਸੈਣੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ ਕਿਸਾਨ ਦਿਵਸ ਮਨਾਇਆ ਗਿਆ | ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਦੇਸ਼ ਪ੍ਰਤੀ ਕਿਸਾਨਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਸਮਾਜਿਕ ਯੋਗਦਾਨ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਪਿ੍ੰਸੀਪਲ ਸਤਵਿੰਦਰ ਕੌਰ ਦੀ ਅਗਵਾਈ ਵਿਚ ਕਰਵਾਏ ਪ੍ਰੋਗਰਾਮ ਦੌਰਾਨ ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਰਾਹੀਂ ਕਿਸਾਨਾਂ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਨੇ ਕਿਹਾ ਕਿ ਕਿਸਾਨ ਸਮਾਜ ਦੀ ਰੀੜ੍ਹ ਦੀ ਹੱਡੀ ਹਨ | ਉਹ ਸਾਲ ਭਰ ਕੰਮ ਕਰਦੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਭੁੱਖਾ ਨਾ ਰਹੇ | ਉਨ੍ਹਾਂ ਦੱਸਿਆ ਕਿ ਕਿਸਾਨ ਦਿਵਸ ਹਰ ਸਾਲ 23 ਦਸੰਬਰ ਨੂੰ ਭਾਰਤ ਦੇ ਪੰਜਵੇਂ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੇ ਜਨਮ ਦਿਨ 'ਤੇ ਮਨਾਇਆ ਜਾਂਦਾ ਹੈ ਤਾਂ ਜੋ ਜਾਗਰੂਕਤਾ ਫੈਲਾਈ ਜਾ ਸਕੇ ਤੇ ਸਮਾਜ ਵਿਚ ਕਿਸਾਨਾਂ ਦੇ ਯੋਗਦਾਨ ਨੂੰ ਮਾਨਤਾ ਦਿੱਤੀ ਜਾ ਸਕੇ | ਡਾਇਰੈਕਟਰ ਸਾਹਨੀ ਨੇ ਕਿਹਾ ਕਿ ਅੱਜ ਇੱਕ ਕਿਸਾਨ ਨਾ ਸਿਰਫ਼ ਦੇਸ਼ ਲਈ ਅਨਾਜ ਪੈਦਾ ਕਰਦਾ ਹੈ ਸਗੋਂ ਸਮਾਜ ਵਿਚ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਵੀ ਪ੍ਰਦਾਨ ਕਰਦਾ ਹੈ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਖੇਤੀ ਕਰਨ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੀ ਵਿਦਿਆਰਥਣ ਨੂੰ ਭਾਰਤੀ ਟੀਮ ਟਰਾਇਲ ਲਈ ਚੁਣਿਆ <br/> ਅਗਲੀ ਖ਼ਬਰ ਵਿਧਾਇਕ ਨੇ ਚੁਣੇ ਹੋਏ ਸਾਰੇ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਕੀਤਾ ਸਨਮਾਨ
Ad Position 24