28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਤਿਆਰੀਆਂ ਪੂਰੇ ਜ਼ੋਰਾਂ 'ਤੇ-ਦਿਲਬਾਗ ਸਿੰਘ ਮੰਝਪੁਰ <br/>

Ad Position 21
No active advertisement
ਅਜੀਤ ਡੈਸਕ 31-12-2025
ਭੰਗਾਲਾ, 30 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਮਹਾਨ ਕੀਰਤਨ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਹਰਜਿੰਦਰ ਸਿੰਘ ਮੰਝਪੁਰ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਿਤੀ 7 ਜਨਵਰੀ 2026 ਦਿਨ ਬੁੱਧਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸਾਂਝੀ ਕਰਦੇ ਹੋਏ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਕਿ 30 ਦਸੰਬਰ ਤੋਂ ਕ੍ਰਮਵਾਰ ਸ੍ਰੀ ਅਖੰਡ ਸਾਹਿਬਾਂ ਦੇ ਨਿਰੰਤਰ ਪ੍ਰਵਾਹ ਚੱਲ ਰਹੇ ਹਨ ਅਤੇ ਮਿਤੀ 1 ਜਨਵਰੀ ਦਿਨ ਵੀਰਵਾਰ ਨੂੰ 16ਵੀਂ ਲੜੀ ਦੇ ਭੋਗ ਪੈਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਸਮਾਗਮ ਨੂੰ ਮੁੱਖ ਰੱਖ ਕੇ ਪ੍ਰਬੰਧਕ ਸੇਵਾਦਾਰਾਂ ਵਲੋਂ ਪੂਰੇ ਜ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਰੰਗ ਬਰੰਗੀਆਂ ਲਾਈਟਾਂ ਲਾ ਕੇ ਸਜਾਇਆ ਜਾ ਰਿਹਾ ਹੈ | ਬਾਹਰੋਂ ਦੁਰ ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਰਿਹਾਇਸ਼ ਲਈ ਪ੍ਰਬੰਧ ਕੀਤੇ ਗਏ ਹਨ | ਸੰਗਤਾਂ ਦੇ ਇਕੱਠ ਨੂੰ ਦੇਖਦੇ ਹੋਏ 7 ਜਨਵਰੀ ਦੇ ਸਪੂਰਨਤਾਈ ਸਮਾਗਮੀ ਮੁੱਖ ਰੱਖ ਕੇ ਖੁੱਲ੍ਹੇ ਪੰਡਾਲ ਵਿਚ ਕੀਰਤਨ ਦੀਵਾਨ ਸਜਣਗੇ | ਉਨ੍ਹਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਮਹਾਨ ਸਮਾਗਮ ਵਿਚ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲਾ ਕਰੋ | ਇਹ ਅਸਥਾਨ ਭੰਗਾਲੇ ਤੋਂ ਲਹਿੰਦੇ ਪਾਸੇ 2 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਤੋਂ ਸੇਧ ਲੈਣ ਦੀ ਲੋੜ-ਐਡ. ਧਾਮੀ <br/> ਅਗਲੀ ਖ਼ਬਰ ਡਾ. ਰਵਜੋਤ ਸਿੰਘ ਵਲੋਂ ਹਰਿਆਣਾ ਨੂੰ ਸਬ-ਤਹਿਸੀਲ ਬਣਾਏ ਜਾਣ 'ਤੇ ਮੁੱਖ ਮੰਤਰੀ ਦਾ ਧੰਨਵਾਦ <br/>
Ad Position 24