27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਵਿਧਾਇਕ ਜਸਵੀਰ ਰਾਜਾ ਨੇ 65 ਲੱਖ ਰੁਪਏ ਦੇ ਮਕਾਨਾਂ ਦੇ ਸੈਂਕਸ਼ਨ ਪੱਤਰ ਲਾਭ ਪਾਤਰੀਆਂ ਨੂੰ ਸੌਂਪੇ <br/>

Ad Position 21
No active advertisement
ਅਜੀਤ ਡੈਸਕ 31-12-2025
ਟਾਂਡਾ ਉੜਮੁੜ, 29 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਅੱਜ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਨਗਰ ਕੌਂਸਲ ਟਾਂਡਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਵਿਧਾਇਕ ਰਾਜਾ ਵੱਲੋਂ ਸ਼ਹਿਰ ਵਾਸੀਆਂ ਨੂੰ ਕਰੀਬ 65 ਲੱਖ ਰੁਪਏ ਲਾਗਤ ਨਾਲ ਬਣਨ ਵਾਲੇ ਮਕਾਨਾਂ ਦੇ ਸੈਕਸ਼ਨ ਲੈਟਰ ਭੇਟ ਕੀਤੇ ਗਏ | ਇਸ ਮੌਕੇ ਐਸ.ਡੀ.ਐਮ ਲਵਪ੍ਰੀਤ ਸਿੰਘ ਅÏਲਖ, ਕਾਰਜ ਸਾਧਕ ਅਫ਼ਸਰ ਰਾਮ ਪ੍ਰਕਾਸ਼, ਡੀ, ਐਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਤੋਂ ਇਲਾਵਾ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਮੌਜੂਦ ਸਨ ਜਿਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਜਾਰੀ ਕਰੀਬ 2 ਕਰੋੜ ਰੁਪਏ ਦੇ ਦੀ ਲਾਗਤ ਨਾਲ ਬਣਾਏ ਜਾ ਰਹੇ ਮਕਾਨਾਂ ਦੇ ਸੈਕਸ਼ਨ ਲੈਟਰ ਸ਼ਹਿਰ ਵਾਸੀਆਂ ਨੂੰ ਭੇਟ ਕੀਤੇ ਜਾ ਚੁੱਕੇ ਹਨ | ਇਸ ਤੋਂ ਇਲਾਵਾ 1 ਜਨਵਰੀ 2026 ਤੋਂ ਸ਼ੁਰੂ ਹੋ ਰਹੀ ਸਿਹਤ ਬੀਮਾ ਯੋਜਨਾ ਤਹਿਤ ਕਰੀਬ 10 ਲੱਖ ਰੁਪਏ ਦੀ ਬੀਮਾ ਰਾਸ਼ੀ ਦੇ ਕਾਰਡ ਦਿੱਤੇ ਜਾਣਗੇ | ਇਸ ਮੌਕੇ ਉਨ੍ਹਾਂ ਹੋਰ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਵੱਲੋਂ ਅÏਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦੀ ਸਕੀਮ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਸ ਮੌਕੇ ਜਸਵੰਤ ਸਿੰਘ ਬਿੱਟੂ, ਲਖਵਿੰਦਰ ਸਿੰਘ ਸੇਠੀ, ਪ੍ਰੇਮ ਪਡਵਾਲ, ਸੁਰਿੰਦਰਜੀਤ ਬਿੱਲੂ, ਦੀਪਕ ਭੀਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਵਿਕਾਸ ਲਈ ਗਰਾਂਟਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਚੀਮਾ <br/> ਅਗਲੀ ਖ਼ਬਰ ਸਿਵਲ ਹਸਪਤਾਲ ਦਸੂਹਾ ਵਿਖੇ ਰੋਗੀ ਕਲਿਆਣ ਸੰਮਤੀ ਦੀ ਮੀਟਿੰਗ <br/>
Ad Position 24