ਟਾਂਡਾ ਉੜਮੁੜ, 30 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਿੱਥੇ ਉਨ੍ਹਾਂ ਸਕੀਮਾਂ ਦੁਆਰਾ ਸੂਬੇ ਅੰਦਰ ਵਿਕਾਸ ਕੀਤਾ ਜਾ ਰਿਹਾ ਉੱਥੇ ਹੀ ਅÏਰਤਾਂ ਨੂੰ ਹਜ਼ਾਰ ਪਏ ਦੇਣ ਦੀ ਸਕੀਮ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਟਾਂਡਾ ਵਿਖੇ 'ਆਪ' ਵਰਕਰਾਂ ਨਾਲ ਰਸਮੀ ਤੌਰ 'ਤੇ ਕੀਤੀ ਗਈ ਮੁਲਾਕਾਤ ਦੌਰਾਨ ਗੱਲਬਾਤ ਕਰਦੇ ਹੋਏ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਗਰਾਂਟਾਂ ਦੇ ਇੱਕੋ ਹੀ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸੂਬੇ ਦੇ ਹਰੇਕ ਖੇਤਰ ਦੀ ਬਿਹਤਰੀ ਵਾਸਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਅਤੇ ਆਉਣ ਵਾਲੇ ਸਾਲ ਵਿਚ ਸਰਕਾਰ ਵਲੋਂ ਰਹਿੰਦੇ ਵਿਕਾਸ ਕਾਰਜ ਪੂਰੇ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਨਵੇਂ ਸਾਲ 'ਤੇ ਲੋਕਾਂ ਦੀ ਸਹੂਲਤ ਲਈ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਯੋਜਨਾ ਕਾਰਡ ਬਣਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ | ਇਸ ਮੌਕੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਦੀ ਅਗਵਾਈ ਵਿਚ ਇਕੱਤਰ ਹੋਏ ਨੇ ਹਰਪਾਲ ਸਿੰਘ ਚੀਮਾ ਦਾ ਟਾਂਡਾ ਪਹੁੰਚਣ 'ਤੇ ਸਵਾਗਤ ਕੀਤਾ ਤੇ ਨਾਲ ਹੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਆਮ ਆਦਮੀ ਵੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਚੇਅਰਮੈਨ ਦੀਪਕ ਬਾਲੀ, ਸੰਗਠਨ ਇਚਾਰਜ ਕੇਸਵ ਸਿੰਘ, ਜਸਵੰਤ ਸਿੰਘ ਬਿੱਟ, ਲਖਵਿੰਦਰ ਸਿੰਘ ਸੇਠੀ, ਮਾਸਟਰ ਕੁਲਵੰਤ ਸਿੰਘ, ਸੁਖਵਿੰਦਰਜੀਤ ਝਾਵਰ, ਗੋਲਡੀ ਨਰਵਾਲ ਆਦਿ ਹਾਜਰ ਸਨ |