ਹੁਸ਼ਿਆਰਪੁਰ, 30 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਬੇਰੁਜ਼ਗਾਰ ਪ੍ਰਾਰਥੀਆਂ ਦੇ ਰੋਜ਼ਗਾਰ ਸਬੰਧੀ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਬਿਊਰੋ ਵਿਖੇ ਮੁਫ਼ਤ ਇੰਟਰਨੈੱਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ, ਜਿਨ੍ਹਾਂ ਪ੍ਰਾਰਥੀਆਂ ਵੱਲੋਂ ਕੋਈ ਦਾਖ਼ਲੇ ਸਬੰਧੀ ਜਾਂ ਨੌਕਰੀ ਸਬੰਧੀ ਅਪਲਾਈ ਕਰਨਾ ਹੁੰਦਾ ਹੈ, ਤਾਂ ਉਹ ਪ੍ਰਾਰਥੀ ਮੁਫ਼ਤ ਇੰਟਰਨੈੱਟ ਦੀ ਸਹੂਲਤ ਰਾਹੀਂ ਅਪਲਾਈ ਕਰ ਸਕਦੇ ਹਨ | ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀ ਭਵਿੱਖ ਦੇ ਕੈਰੀਅਰ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ, ਉਨ੍ਹਾਂ ਦੀ ਮੁਫ਼ਤ ਕੈਰੀਅਰ ਕਾੳਾੂਸਲਿੰਗ ਕੀਤੀ ਜਾਂਦੀ ਹੈ | ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫ਼ਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ | ਇਸ ਤੋਂ ਇਲਾਵਾ ਜੋ ਪ੍ਰਾਰਥੀ ਸਵੈ-ਰੋਜ਼ਗਾਰ ਸਕੀਮਾਂ ਤਹਿਤ ਲੋਨ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੰੁਦੇ ਹਨ, ਉਨ੍ਹਾਂ ਨੂੰ ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ | ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਸ ਦਫ਼ਤਰ ਵਿਖੇ ਲੋਨ ਦੇਣ ਵਾਲੇ ਵਿਭਾਗ ਵੱਖੋ-ਵੱਖ ਦਿਨਾਂ ਵਿਚ ਰੋਸਟਰ ਅਨੁਸਾਰ ਬੈਠਦੇ ਹਨ ਅਤੇ ਉਨ੍ਹਾਂ ਵਲੋਂ ਬਿਊਰੋ ਵਿਖੇ ਵਿਜ਼ਟ ਕਰਨ ਵਾਲੇ ਪ੍ਰਾਰਥੀਆਂ ਨੂੰ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ | ਇਸ ਤੋਂ ਇਲਾਵਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਟਾਫ਼ ਵਲੋਂ ਸਰਕਾਰ ਵਲੋਂ ਕਰਵਾਏ ਜਾਂਦੇ ਮੁਫ਼ਤ ਸਕਿੱਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ | ਰੋਜ਼ਗਾਰ ਬਿਊਰੋ ਦੀ ਰੋਜ਼ਗਾਰ ਮੋਬਾਈਲ ਐਪ 'ਡੀ.ਬੀ.ਈ.ਈ. ਹੁਸ਼ਿਆਰਪੁਰ' ਨੂੰ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਪ੍ਰਾਰਥੀ ਇਸ ਐਪ ਰਾਹੀਂ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ | ਜ਼ਿਲਾ ਰੋਜ਼ਗਾਰ ਅਫ਼ਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਵਿਜ਼ਟ ਕਰਕੇ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ |