ਜਗਰਾਉਂ, 31 ਮਈ (ਗੁਰਦੀਪ ਸਿੰਘ ਮਲਕ)-ਲੁਧਿਆਣਾ ਦਿਹਾਤੀ ਦੇ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਦੌਰਾਨ ਦੋ ਦੋਸ਼ੀਆਂ ਨੂੰ ਹੈਰੋਇਨ ਸਮੇਤ ਕਾਬੂ | ਇਸ ਸਬੰਧੀ ਸੀ.ਆਈ.ਏ. ਸਟਾਫ਼ ਦੇ ਸਬ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਸਾਥੀ ਪੁਲਿਸ ਕਰਮਚਾਰੀਆਂ ਸਮੇਤ ਮਲਕ ਚੌਂਕ ਵਿਚ ਮੌਜੂਦ ਸਨ | ਜਿੱਥੇ ਇਕ ਮੁਖਬਰ ਨੇ ਸੂਚਨਾ ਦਿੱਤੀ ਕਿ ਗੁਲਸ਼ਨ ਸਿੰਘ ਉਰਫ਼ ਗੋਸਾ ਪੁੱਤਰ ਪਾਲ ਸਿੰਘ ਵਾਸੀ ਮੁਹੱਲਾ ਮਾਈ ਜੀਨਾ ਰਾਏਕੋਟ ਰੋਡ ਜਗਰਾਉਂ ਅਤੇ ਮਨਪ੍ਰੀਤ ਸਿੰਘ ਉਰਫ਼ ਮਨੂ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪੰਡੋਰੀ ਅਰਾਈਆਂ ਥਾਣਾ ਧਰਮਕੋਟ ਜੋ ਕਿ ਹੈਰੋਇਨ ਨੂੰ ਵੇਚਣ ਦਾ ਧੰਦਾ ਕਰਦੇ ਹਨ ਉਹ ਅੱਜ ਵੀ ਸ਼ਹਿਰ ਵਿਚ ਹੈਰੋਇਨ ਦੀ ਸਪਲਾਈ ਦੇਣ ਆ ਰਹੇ ਹਨ | ਜਿਸ ਦੇ ਤੁਰੰਤ ਨਾਕਾਬੰਦੀ ਕਰਕੇ ਦੋਨਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ | ਜਿੰਨ੍ਹਾਂ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਦੋਹਾਂ ਖ਼ਿਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ ਵਿਚ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਪੁਲਿਸ ਚੌਂਕੀ ਬੱਸ ਸਟੈਂਡ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਤੋਂ ਸੂਚਨਾ ਮਿਲੀ ਕਿ ਕੁਲਵਿੰਦਰ ਸਿੰਘ ਉਰਫ਼ ਕਰਮਾ ਪੁੱਤਰ ਬਿੱਕਰ ਸਿੰਘ ਵਾਸੀ ਕੰਚਰ ਭੰਨ ਥਾਣਾ ਜ਼ੀਰਾ ਹਾਲ ਵਾਸੀ ਮੁਹੱਲਾ ਮਾਈ ਜੀਨਾ ਰਾਏਕੋਟ ਰੋਡ ਜਗਰਾਉਂ ਜੋ ਹੈਰੋਇਨ ਦੀ ਸਪਲਾਈ ਦੇਣ ਲਈ ਮੋਗਾ ਰੋਡ 'ਤੇ ਸਥਿਤ ਪ੍ਰਦੇਸੀ ਢਾਬੇ ਤੋਂ ਕੋਠੇ ਅੱਠ ਚੱਕ ਵੱਲ ਨੂੰ ਜਾ ਰਿਹਾ ਹੈ | ਜਿਸਨੂੰ ਤੁਰੰਤ ਨਾਕਾਬੰਦੀ ਕਰਕੇ ਕਾਬੂ ਕਰ ਲਿਆ. ਜਿਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਜਿਸਦੇ ਖ਼ਿਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ |