28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪਿੰਡ ਦੀ ਅਮਰਜੀਤ ਕੌਰ ਉਰਫ਼ ਅਮਰੋ 6 ਗ੍ਰਾਮ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 01-06-2025
ਸਿੱਧਵਾਂ ਬੇਟ, 31 ਮਈ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਸਲੇਮਪੁਰਾ ਟਿੱਬਾ ਦੀ ਪੰਚਾਇਤ ਵਲੋਂ ਸ਼ੁਰੂ ਕੀਤੀ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਆਖਰ ਬੂਰ ਪੈ ਹੀ ਗਿਆ ਜਦੋਂ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਿੰਡ ਦੀ ਅਮਰਜੀਤ ਕੌਰ ਉਰਫ਼ ਅਮਰੋ ਪਤਨੀ ਬੂਟਾ ਸਿੰਘ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਪੁਲਿਸ ਦੀ ਇਸ ਕਾਰਵਾਈ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਪਿੰਡ ਦੀ ਮਹਿਲਾ ਸਰਪੰਚ ਸੁਮਿੱਤਰਾ ਕੌਰ ਦੇ ਪਤੀ ਬੇਅੰਤ ਸਿੰਘ, ਪੰਚ ਰਵਿੰਦਰ ਸਿੰਘ, ਪੰਚ ਗੁਰਮੀਤ ਕੌਰ, ਪੰਚ ਹਰਜੀਤ ਸਿੰਘ, ਸੰਦੀਪ ਸਿੰਘ, ਕੈਪਟਨ ਰੁਪਿੰਦਰ ਸਿੰਘ ਆਦਿ ਨੇ ਆਖਿਆ ਕਿ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਉਨ੍ਹਾਂ ਲੋਕਾਂ ਦੇ ਮੂੰਹ 'ਤੇ ਕਰਾਰੀ ਚਪੇੜ ਹੈ ਜੋ ਪੰਚਾਇਤ ਦੀ ਇਸ ਮੁਹਿੰਮ ਨੂੰ ਠੁੱਸ ਕਰਨ ਲਈ ਝੂਠੀ ਬਿਆਨਬਾਜ਼ੀ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਬੀਬੀ ਅਜਮੇਰ ਕੌਰ ਧੂਰਕੋਟ ਦਾ ਗਮਗੀਨ ਮਾਹੌਲ 'ਚ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ 21 ਗ੍ਰਾਮ ਹੈਰੋਇਨ ਸਮੇਤ 2 ਵੱਖ-ਵੱਖ ਥਾਂਵਾਂ ਤੋਂ 3 ਦੋਸ਼ੀ ਕਾਬੂ
Ad Position 24