ਰਾਏਕੋਟ, 31 ਮਈ (ਸੁਸ਼ੀਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: ਬਲਾਕ ਰਾਏਕੋਟ ਤੇ ਸੁਧਾਰ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਹੋਈ | ਇਸ ਮੀਟਿੰਗ ਦੌਰਾਨ ਸੂਬਾਈ ਆਗੂ ਗੁਲਜੀਤ ਸਿੰਘ ਲਾਡੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਮੀਟਿੰਗ ਦੌਰਾਨ ਮੈਡੀਕਲ ਪ੍ਰੈਕਟੀਸ਼ਨਰ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੀਟਿੰਗ ਦੌਰਾਨ ਉਪਰੋਕਤ ਆਗੂਆਂ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਲੋਕਾਂ ਨੂੰ ਪਿੰਡਾਂ ਵਿਚ ਦਿਨ-ਰਾਤ ਸਿਹਤ ਸਹੂਲਤਾਂ ਪ੍ਰਦਾਨ ਮੁਹੱਈਆ ਕਰਵਾ ਰਹੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਤਜ਼ਰਬੇ ਦੇ ਅਧਾਰ 'ਤੇ ਥੋੜੇ੍ਹ ਸਮੇਂ ਦਾ ਕੋਰਸ ਕਰਵਾ ਕੇ ਮਾਨਤਾ ਦਿੱਤੀ ਜਾਵੇ ਤਾਂ ਜੋ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ | ਇਸ ਮੌਕੇ ਸੁਖਵੰਤ ਸਿੰਘ ਖ਼ਾਲਸਾ ਨੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਬੰਧੀ ਚਾਨਣਾ ਪਾਇਆ | ਮੀਟਿੰਗ ਦੌਰਾਨ ਰਾਏਕੋਟ ਤੋਂ ਡਾ: ਵਰੁਣ ਬਾਂਸਲ ਅਤੇ ਭੀਵਾਨ ਹਸਪਤਾਲ ਜਗਰਾਉਂ ਤੋਂ ਡਾ: ਪਰਮਜੀਤ ਕੌਰ ਵਲੋਂ ਮਰੀਜ਼ਾਂ ਸਬੰਧੀ ਜਾਣਕਾਰੀ ਮੈਡੀਕਲ ਪ੍ਰੈਕਟਿਸ਼ਨਰਾਂ ਨਾਲ ਸਾਂਝੀ ਕੀਤੀ ਗਈ | ਇਸ ਮੌਕੇ ਬਲਾਕ ਤੇਜਿੰਦਰ ਸਿੰਘ ਸੰਧੂ ਨੇ ਐਸੋਸੀਏਸ਼ਨ 'ਚ ਨਵੇਂ ਮੈਬਰਾਂ ਨੂੰ ਜੀ ਆਇਆਂ ਕਿਹਾ ਤੇ ਧੰਨਵਾਦ ਕੀਤਾ | ਇਸ ਸਮੇਂ ਬਲਾਕ ਖ਼ਜ਼ਾਨਚੀ ਪਰਮਿੰਦਰ ਸਿੰਘ ਜੱਸੀ, ਹਰਦੀਪ ਕੁਮਾਰ ਕਲਸੀਆਂ, ਇੰਦਰਜੀਤ ਸਿੰਘ ਤਲਵੰਡੀ, ਹਰਬੰਸ ਸਿੰਘ ਡੱਲਾ, ਹਰਪ੍ਰੀਤ ਸਿੰਘ ਮਾਣੂੰਕੇ, ਗੁਰਪ੍ਰੀਤ ਸਿੰਘ ਕਮਾਲਪੁਰਾ, ਹਰਬੰਸ ਸਿੰਘ ਡੱਲਾ, ਜਗਦੀਪ ਸਿੰਘ ਅਖਾੜਾ, ਬਚਿੱਤਰ ਸਿੰਘ ਛੱਜਾਵਾਲ, ਇਮਰਾਨ ਖਾਨ ਰਾਏਕੋਟ