ਹਠੂਰ, 31 ਮਈ (ਜਸਵਿੰਦਰ ਸਿੰਘ ਛਿੰਦਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਘਰਸ਼ ਮੁਕਤ ਪੰਜਾਬ ਬਣਾਉਣ ਲਈ ਸਥਾਪਿਤ ਕੀਤੇ ਜਾ ਪੁਲਿਸ ਰਾਜ ਦੇ ਜ਼ਬਰ ਵਿਰੁੱਧ ਅਤੇ ਬੀੜ ਐਸਵਾਨ ਦੀ 927 ਏਕੜ ਜ਼ਮੀਨ ਮਾਮਲੇ ਸਮੇਤ ਗਿ੍ਫ਼ਤਾਰ ਕੀਤੇ ਆਗੂਆਂ, ਮਜ਼ਦੂਰਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਵਾਉਣ ਲਈ 2 ਜੂਨ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਕੇਂਦਰਾਂ 'ਤੇ ਕੀਤੇ ਜਾਣ ਵਾਲੇ ਮੁਜ਼ਾਹਰਿਆਂ ਨੂੰ ਤਾਰਪੀਡੋ ਕਰਨ ਲਈ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ 'ਤੇ ਸਾਂਝਾ ਮਜ਼ਦੂਰ ਮੋਰਚਾ ਦੇ ਪ੍ਰਮੁੱਖ ਆਗੂ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ ਨੂੰ ਜਲੰਧਰ ਦਿਹਾਤੀ ਦੀ ਮਹਿਤਪੁਰ ਪੁਲਿਸ ਵਲੋਂ ਅੱਜ ਸਵੇਰੇ ਗਿ੍ਫ਼ਤਾਰ ਕੀਤੇ ਜਾਣ ਦੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਮਾਣੂੰਕੇ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ, ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕੰਵਲਜੀਤ ਖੰਨਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਇੰਦਰਜੀਤ ਸਿੰਘ ਧਾਲੀਵਾਲ, ਪੇਂਡੂ ਮਜ਼ਦੂਰ ਯੂਨੀਅਨ ਮਸਾਲ ਦੇ ਡਾਕਟਰ ਸੁਖਦੇਵ ਸਿੰਘ ਭੂੰਦੜੀ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ, ਡਾਕਟਰ ਗੁਰਚਰਨ ਸਿੰਘ ਬੜਿੰਗ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਚਰਨ ਸਿੰਘ ਨੂਰਪੁਰਾ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਜਸਦੇਵ ਸਿੰਘ ਲਲਤੋਂ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਜਿਸ ਦੇ ਵਿਰੋਧ 'ਚ ਪੰਜਾਬ ਦੀਆਂ ਸਮੂਹ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਸੂਬਾ ਸਰਕਾਰ ਵਲੋਂ ਕੀਤਾ ਜਾ ਰਿਹਾ ਜ਼ਬਰ ਦੇ ਖਿਲਾਫ਼ 2 ਜੂਨ ਨੂੰ ਪੂਰੇ ਪੰਜਾਬ 'ਚ ਮੁਜ਼ਾਹਰੇ ਕੀਤੇ ਜਾਣਗੇ |