ਸਿੱਧਵਾਂ ਬੇਟ, 31 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਲੀਲਾਂ ਮੇਘ ਸਿੰਘ ਦੇ ਬਾਹਰਵਾਰ ਅਤੇ ਸ਼ੇਖਦੌਲਤ ਵਾਲੀ ਸੜਕ 'ਤੇ ਸਥਿਤ ਵਿਜ਼ਡਮ ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਬੱਚਿਆਂ ਦਾ ਲੀਲਾਂ ਮੇਘ ਸਿੰਘ ਦੇ ਗੁਰਦੁਆਰਾ ਸਾਹਿਬ ਧਰਮਸ਼ਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਮੈਡਲ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਮੂਹ ਮੈਂਬਰਾਂ ਨੇ ਵਧੀਆ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਆਖਿਆ ਕਿ ਸਮੂਹ ਬੱਚਿਆਂ ਨੂੰ ਇੰਨ੍ਹਾਂ ਬੱਚਿਆਂ ਵਾਂਗ ਪੂਰੀ ਤਨਦੇਹੀ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਸਤੀਸ਼ ਕਾਲੜਾ ਅਤੇ ਪਿ੍ੰਸੀਪਲ ਮੈਡਮ ਅਨੀਤਾ ਕਾਲੜਾ ਨੇ ਇਸ ਉਪਰਾਲੇ ਲਈ ਸਮੂਹ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ | ਇਸ ਮੌਕੇ ਬੱਚਿਆਂ ਨੂੰ ਪ੍ਰਬੰਧਕ ਕਮਟੀ ਵਲੋਂ ਲੰਗਰ ਵੀ ਛਕਾਇਆ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਸਤਵਿੰਦਰਜੀਤ ਕੌਰ, ਪੀ.ਆਰ.ਓ. ਕੁਲਬੀਰ ਕੌਰ, ਮੈਡਮ ਜਸਵੰਤ ਕੌਰ, ਮਾ: ਗਗਨਦੀਪ ਸਿੰਘ, ਮੈਡਮ ਹਰਪ੍ਰੀਤ ਕੌਰ, ਮੈਡਮ ਮੰਜੂ, ਮੈਡਮ ਕਿਰਨ ਤੋਂ ਇਲਾਵਾ ਸਟਾਫ਼ ਵੀ ਹਾਜ਼ਰ ਸੀ |