28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ ਮਾਪੇ-ਅਧਿਆਪਕ ਮਿਲਣੀ

Ad Position 21
No active advertisement
ਅਜੀਤ ਡੈਸਕ 01-06-2025
ਰਾਏਕੋਟ, 31 ਮਈ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ 'ਮਾਪੇ-ਅਧਿਆਪਕ ਮਿਲਣੀ' ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਬੱਚਿਆਂ ਦੇ ਮਾਪਿਆਂ ਵਲੋਂ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ ਗਈ | ਇਸ ਸਮੇਂ ਬੱਚਿਆਂ ਵਲੋਂ ਸਮਰ ਕੈਂਪ ਦੌਰਾਨ ਤਿਆਰ ਕੀਤੀਆਂ ਵਸਤੂਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਸ਼੍ਰੀਮਤੀ ਸਮਰਤਪਾਲ ਕੌਰ ਨੇ ਆਖਿਆ ਕਿ ਮਾਪੇ-ਅਧਿਆਪਕ ਮਿਲਣੀ ਇਕ ਬਹੁਤ ਮਹੱਤਵਪੂਰਨ ਮਿਲਣੀ ਹੁੰਦੀ ਹੈ, ਜਿਸ ਦੌਰਾਨ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਲੋਂ ਰਲ-ਮਿਲ ਕੇ ਬੱਚਿਆਂ ਨੂੰ ਪੜ੍ਹਾਈ ਸਮੇਤ ਹੋਰਨਾਂ ਖੇਤਰਾਂ 'ਚ ਅੱਵਲ ਰਹਿਣ ਲਈ ਤਰਾਸ਼ਿਆ ਜਾਂਦਾ ਹੈ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ. ਸ. ਸਕੂਲ ਰਾਮਪੁਰ ਵਿਖੇ ਸੁਰਿੰਦਰ ਰਾਮਪੁਰੀ ਨਾਲ ਰੂਬਰੂ ਅਗਲੀ ਖ਼ਬਰ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਜ਼ਡਮ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਦਾ ਸਨਮਾਨ
Ad Position 24