29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਢੀਂਡਸਾ ਦੀਆਂ ਪੰਜਾਬ ਪ੍ਰਤੀ ਸੇਵਾਵਾਂ ਚਿਰਾਂ ਤੱਕ ਯਾਦ ਰਹਿਣਗੀਆਂ-ਆਲੀਵਾਲ

Ad Position 21
No active advertisement
ਅਜੀਤ ਡੈਸਕ 01-06-2025
ਮੁੱਲਾਂਪੁਰ-ਦਾਖਾ, 31 ਮਈ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਦਾ ਅਹਿਮ ਅੰਗ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਪੰਜਾਬ ਦੀ ਰਾਜਨੀਤੀ ਅੰਦਰ ਨਾ ਪੂਰੇ ਜਾਣ ਵਾਲਾ ਘਾਟਾ ਹੈ, ਮੇਰਾ ਪਰਿਵਾਰ ਕੇਂਦਰੀ ਵਜ਼ੀਰ ਸੁਖਦੇਵ ਸਿੰਘ ਢੀਂਡਸਾ ਵਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਨਾਲ ਦੇਸ਼ ਦੀ ਰਾਜਨੀਤੀ ਅੰਦਰ ਉਸਾਰੂ ਰੋਲ ਅੱਗੇ ਸਿਰ ਝੁਕਾਉਂਦਾ ਹੈ, ਇਹ ਪ੍ਰਤੀਕਿਰਿਆ ਸਾਲ 1999 'ਚ ਕੇਂਦਰੀ ਵਜ਼ੀਰ ਹੁੰਦਿਆਂ ਸੁਖਦੇਵ ਸਿੰਘ ਢੀਂਡਸਾ ਦੇ ਅਤਿ ਕਰੀਬੀ ਸਾਬਕਾ ਸੰਸਦ ਅਮਰੀਕ ਸਿੰਘ ਆਲੀਵਾਲ ਵਲੋਂ ਕੀਤੀ | ਆਲੀਵਾਲ ਨੇ ਕਿਹਾ ਕਿ ਢੀਂਡਸਾ ਦੀਆਂ ਸੇਵਾਵਾਂ ਨੂੰ ਲੋਕ ਚਿਰਾਂ ਤੱਕ ਯਾਦ ਰੱਖਣਗੇ | ਸਾਬਕਾ ਐੱਮ.ਪੀ. ਆਲੀਵਾਲ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ ਦਾ ਸਨਮਾਨ ਵੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ |
Ad Position 22
No active advertisement
ਪਿਛਲੀ ਖ਼ਬਰ ਪਿ੍ੰ: ਮੋਨਿਕਾ ਰਾਣੀ ਦੀ ਅਗਵਾਈ ਹੇਠ ਹੰਬੜਾਂ ਸਕੂਲ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਰੈਲੀ ਕੱਢੀ ਅਗਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਨੇ ਕਬੱਡੀ ਵਿਚ ਮਾਰੀਆਂ ਮੱਲਾਂ
Ad Position 24