29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪਿ੍ੰ: ਮੋਨਿਕਾ ਰਾਣੀ ਦੀ ਅਗਵਾਈ ਹੇਠ ਹੰਬੜਾਂ ਸਕੂਲ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਰੈਲੀ ਕੱਢੀ

Ad Position 21
No active advertisement
ਅਜੀਤ ਡੈਸਕ 01-06-2025
ਹੰਬੜਾਂ, 31 ਮਈ (ਮੇਜਰ ਹੰਬੜਾਂ)-ਅਜੋਕੇ ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਪ੍ਰਚਲਣ ਨੂੰ ਠੱਲ੍ਹ ਪਾਉਣ ਦੇ ਮਨੋਰਥ ਨਾਲ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ ਦੇ ਪਿ੍ੰਸੀਪਲ ਮੈਡਮ ਮੋਨਿਕਾ ਰਾਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ | ਸਕੂਲ ਕੈਰੀਅਰ ਕੌਂਸਲਰ ਮਾਸਟਰ ਹਰਭਿੰਦਰ ਸਿੰਘ ਮੁੱਲਾਂਪੁਰ ਦੀ ਦੇਖ-ਰੇਖ ਹੇਠ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਸੀ | ਇਸ ਮੌਕੇ ਮੈਡਮ ਮੋਨਿਕਾ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਗਈ ਮੁਹਿੰਮ ਤਹਿਤ ਅਜਿਹੀਆਂ ਰੈਲੀਆਂ ਉਸਾਰੂ ਹੋ ਨਿੱਬੜਦੀਆਂ ਹਨ | ਇਸ ਮੌਕੇ ਲੈਕਚਰਾਰ ਦਵਿੰਦਰ ਸਿੰਘ ਤਲਵੰਡੀ, ਮੈਡਮ ਅਮਰਜੀਤ ਕੌਰ, ਮੈਡਮ ਨੇਹਾ ਅਗਰਵਾਲ, ਮੈਡਮ ਮੋਨਾ ਰਾਣੀ, ਕੈਂਪਸ ਮੈਨੇਜਰ ਭੁਪਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਮੌਕੇ ਕਥਾ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਢੀਂਡਸਾ ਦੀਆਂ ਪੰਜਾਬ ਪ੍ਰਤੀ ਸੇਵਾਵਾਂ ਚਿਰਾਂ ਤੱਕ ਯਾਦ ਰਹਿਣਗੀਆਂ-ਆਲੀਵਾਲ
Ad Position 24