ਰਾਏਕੋਟ, 31 ਮਈ (ਸੁਸ਼ੀਲ)-ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹਿਰ ਦੇ ਗੁਰਦੁਆਰਾ ਮਾਤਾ ਬਿਸ਼ਨ ਕੌਰ ਨੈਬਾਂ ਚੌਂਕ ਵਿਖੇ ਸੁਖਮਨੀ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਥਾ ਕੀਰਤਨ ਦਰਬਾਰ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਕਥਾਵਾਚਕ ਭਾਈ ਸੁਰਿੰਦਰ ਸਿੰਘ ਗੁਰਦੁਆਰਾ ਟਾਹਲੀਆਣਾ ਸਾਹਿਬ ਤੇ ਰਾਗੀ ਭਾਈ ਗੁਰਪ੍ਰੀਤ ਸਿੰਘ ਨਾਨਕਸਰ ਕੁਟੀਆ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਮੌਕੇ ਹਰਭਜਨ ਸਿੰਘ ਬੱਤਰਾ, ਸਤਿੰਦਰਪਾਲ ਸਿੰਘ, ਹਰਜਿੰਦਰ ਸਿੰਘ ਔਲਖ, ਮਨਪ੍ਰੀਤ ਸਿੰਘ ਔਲਖ, ਨਵਦੀਪ ਸਿੰਘ, ਹਰਮੇਲ ਸਿੰਘ ਰਾਜੂ, ਮਨਿੰਦਰਪਾਲ ਸਿੰਘ ਮਨੀ, ਜੋਬਨ ਸਿੰਘ, ਅਮਰਜੀਤ ਸਿੰਘ ਗੋਲੂ, ਦਿਲਪ੍ਰੀਤ ਸਿੰਘ, ਨਰਿੰਦਰ ਸਿੰਘ ਰਾਣਾ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ ਰਾਏਕੋਟ, ਬਲਵਿੰਦਰ ਸਿੰਘ, ਤਰੁਨਪ੍ਰੀਤ ਸਿੰਘ, ਗੁਰਜੀਤ ਸਿੰਘ ਬੇਦੀ, ਸੁਖਚੈਨ ਸਿੰਘ ਆਦਿ ਹਾਜ਼ਰ ਸਨ |