29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਨਾਨਕਸਰ ਵਿਖੇ ਬੂਟੇ ਲਗਾ ਕੇ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 01-06-2025
ਜਗਰਾਉਂ, 31 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਪ੍ਰੇਰਣਾ ਨਾਲ ਇਕ ਏਕੜ 'ਚ ਪੌਦੇ ਲਗਾ ਕੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ | ਇਸ ਕਾਰਜ ਵਿਚ ਗਰੀਨ ਪੰਜਾਬ ਮਿਸ਼ਨ ਵਲੋਂ ਵੀ ਯੋਗਦਾਨ ਪਾਇਆ | ਬੂਟੇ ਲਗਾਉਣ ਦੀ ਸ਼ੁਰੂਆਤ ਡੀ.ਐੱਸ.ਪੀ. ਜਸਜੋਤ ਸਿੰਘ, ਥਾਣਾ ਸਦਰ ਦੇ ਇੰਚਾਰਜ ਸੁਰਜੀਤ ਸਿੰਘ, ਬਾਬਾ ਆਗਿਆਪਾਲ ਸਿੰਘ ਅਤੇ ਭਾਈ ਗੇਜਾ ਵਲੋਂ ਕਰਵਾਈ ਗਈ | ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਨੁੱਖ ਦੀ ਖੁਸ਼ਹਾਲ ਜ਼ਿੰਦਗੀ ਵਿਚ ਰੱੁਖਾਂ ਦਾ ਵੱਡਾ ਯੋਗਦਾਨ ਹੈ, ਇਹ ਸਾਡੇ ਅਸਲੀ ਮਿੱਤਰ ਹਨ | ਉਨ੍ਹਾਂ ਕਿਹਾ ਕਿ ਸਾਡੀਆਂ ਸਾਂਝੀਆਂ ਥਾਂਵਾਂ ਨੂੰ ਦਰੱਖ਼ਤਾਂ ਨਾਲ ਸ਼ਿੰਗਾਰਨਾ ਚਾਹੀਦਾ ਹੈ | ਉਨ੍ਹਾਂ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਵਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕੀਤੀ | ਗੇਜਾ ਸਿੰਘ ਅਤੇ ਜਸਵਿੰਦਰ ਸਿੰਘ ਬਿੰਦੀ ਨੇ ਦੱਸਿਆ ਕਿ ਇਕ ਏਕੜ ਵਿਚ ਛਾਂਦਾਰ, ਫੱਲਦਾਰ ਅਤੇ ਸਜਾਵਟੀ ਬੂਟੇ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਜਲਦ ਹੀ ਮਹਾਂਪੁਰਖਾਂ ਦੀ ਨਿਗਰਾਨੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਾਨਕਸਰ ਅਤੇ ਝੋਰੜਾਂ ਵਿਖੇ ਜੰਗੀ ਪੱਧਰ 'ਤੇ ਦਰੱਖ਼ਤ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ | ਇਸ ਮੌਕੇ ਬਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਜੋਤ ਸਿੰਘ ਮਾਣੂੰਕੇ, ਹਰਪਿੰਦਰ ਸਿੰਘ, ਕੰਚਨ ਗੁਪਤਾ, ਸਤਪਾਲ ਸਿੰਘ ਦੇਹੜਕਾ, ਹਰਨੇਕ ਸਿੰਘ, ਜਸਵੰਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ-ਮਾਪੇ ਮਿਲਣੀ ਅਗਲੀ ਖ਼ਬਰ ਵਿਕਸਤ ਖੇਤੀ ਸੰਕਲਪ ਅਭਿਆਨ ਤਹਿਤ ਭੂੰਦੜੀ ਵਿਖੇ ਕਿਸਾਨ ਜਾਗਰੂਕਤਾ ਕੈਂਪ
Ad Position 24