29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ-ਮਾਪੇ ਮਿਲਣੀ

Ad Position 21
No active advertisement
ਅਜੀਤ ਡੈਸਕ 01-06-2025
ਸਿੱਧਵਾਂ ਬੇਟ, 31 ਮਈ (ਜਸਵੰਤ ਸਿੰਘ ਸਲੇਮਪੁਰੀ)-ਕਸਬਾ ਸਿੱਧਵਾਂ ਬੇਟ ਦੀ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ ਜਿਸ ਵਿਚ ਅਧਿਆਪਕਾਂ ਨੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਤਿਮਾਹੀ ਇਮਤਿਹਾਨਾਂ ਵਿਚ ਲਏ ਅੰਕਾਂ ਅਤੇ ਉਨ੍ਹਾਂ ਦੀਆਂ ਵਿੱਦਿਅਕ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਇੰਚਾਰਜ ਮੈਡਮ ਕੰਚਨ ਰਾਣੀ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੀਆਂ ਪੜ੍ਹਾਈ, ਵਿਵਹਾਰ ਅਤੇ ਅਨੁਸ਼ਾਸ਼ਨ ਨਾਲ ਸਬੰਧਿਤ ਆਉਂਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ 'ਤੇ ਕਰਨ ਦਾ ਭਰੋਸਾ ਦਿੱਤਾ | ਸਕੂਲ ਦੇ ਡਾਇਰੈਕਟਰ ਤੇਜਿੰਦਰ ਗੁਪਤਾ, ਚੇਅਰਮੈਨ ਭੁਪਿੰਦਰ ਗੁਪਤਾ, ਵਾਈਸ ਪਿ੍ੰਸੀਪਲ ਕਮਲੇਸ਼ ਗੁਪਤਾ ਨੇ ਮਾਪਿਆਂ ਦਾ ਅਧਿਆਪਕ ਮਿਲਣੀ 'ਚ ਵੱਧ ਚੜ੍ਹ ਕੇ ਸ਼ਾਮਿਲ ਹੋਣ 'ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਸਕੂਲ ਵਿਖੇ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਰਾਹੀਂ ਜਾਗਰੂਕਤਾ ਤੇ ਸਿਹਤ ਸੰਭਾਲ ਦੀ ਪ੍ਰੇਰਣਾ ਦਿੱਤੀ ਅਗਲੀ ਖ਼ਬਰ ਨਾਨਕਸਰ ਵਿਖੇ ਬੂਟੇ ਲਗਾ ਕੇ ਸ਼ਹੀਦੀ ਦਿਹਾੜਾ ਮਨਾਇਆ
Ad Position 24