ਰਾਏਕੋਟ, 31 ਮਈ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਹਾਈ ਸਕੂਲ ਪਿੰਡ ਬਰ੍ਹਮੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਐੱਸ.ਐੱਮ.ਸੀ. ਕਮੇਟੀ ਮੈਂਬਰਾਂ, ਗ੍ਰਾਮ ਪੰਚਾਇਤ ਅਤੇ ਬੱਚਿਆਂ ਦੇ ਮਾਪੇ ਸ਼ਾਮਿਲ ਹੋਏ | ਇਸ ਦੌਰਾਨ ਸਰਪੰਚ ਹਰਨੇਕ ਸਿੰਘ ਬਰ੍ਹਮੀ, ਡਾ: ਬਲਜਿੰਦਰ ਸਿੰਘ, ਸੀ.ਐੱਚ.ਟੀ ਪ੍ਰਭਜੋਤ ਸਿੰਘ ਅਤੇ ਜੋਰਾ ਸਿੰਘ ਬੁਰਜ ਲਿੱਟਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਸਾਲਾਨਾ ਪ੍ਰੀਖਿਆਵਾਂ 'ਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਹੈੱਡਮਾਸਟਰ ਜਗਦੀਪ ਸਿੰਘ ਨੇ ਹੋਣਹਾਰ ਬੱਚਿਆਂ ਨੂੰ ਚੰਗੇ ਅੰਕ ਪ੍ਰਾਪਤ ਕਰਨ 'ਤੇ ਮੁਬਾਰਕਵਾਦ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾਵਾਂ ਕੀਤੀਆਂ | ਇਸ ਮੌਕੇ ਸੀ.ਐੱਚ.ਟੀ. ਪ੍ਰਭਜੋਤ ਸਿੰਘ ਤੇ ਡਾ: ਬਲਜਿੰਦਰ ਸਿੰਘ ਨੇ ਬੱਚਿਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਭਵਿੱਖ ਵਿਚ ਹੋਰ ਵੀ ਚੰਗੇ ਅੰਕ ਪ੍ਰਾਪਤ ਕੀਤੇ ਜਾ ਸਕਣ | ਇਸ ਮੌਕੇ ਸਕੂਲ ਸਟਾਫ਼ ਕੁਲਵਿੰਦਰ ਸਿੰਘ, ਵਿਜੇ ਕੁਮਾਰ, ਜਸਪ੍ਰੀਤ ਕੌਰ, ਹਰਪ੍ਰੀਤ ਕੌਰ, ਗੁਰਜਸਪਾਲ ਸਿੰਘ, ਕਰਮਜੀਤ ਸਿੰਘ, ਬਲਜੀਤ ਕੌਰ, ਗੁਰਮੀਤ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ |