03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਮਜ਼ਦੂਰ ਜਥੇਬੰਦੀਆਂ ਵਲੋਂ ਅੱਜ ਦੇ ਰੋਸ ਮੁਜ਼ਾਹਰੇ ਮੁਲਤਵੀ

Ad Position 21
No active advertisement
ਅਜੀਤ ਡੈਸਕ 02-06-2025
ਜਗਰਾਉਂ, 1 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਵਾਧੂ ਜ਼ਮੀਨ ਨੂੰ ਬੇਜ਼ਮੀਨੇ ਦਲਿਤਾਂ ਅਤੇ ਥੁੜ ਜ਼ਮੀਨੇ ਕਿਸਾਨਾਂ ਵਿਚ ਤਕਸੀਮ ਕਰਨ ਲਈ ਸੰਘਰਸ਼ ਕਰਦੇ ਜੇਲ੍ਹੀ ਭੇਜੇ ਮਜ਼ਦੂਰਾਂ ਦੀ ਰਿਹਾਈ ਅਤੇ ਉਕਤ ਜ਼ਮੀਨਾਂ ਨਾਲ ਸਬੰਧਿਤ ਮਾਮਲਿਆਂ ਦੇ ਹੱਲ ਦੀ ਮੰਗ ਨੂੰ ਲੈ ਕੇ ਪੂਰੇ ਪੰਜਾਬ ਵਿਚ ਅੱਜ 2 ਜੂਨ ਨੂੰ ਰੋਸ ਪ੍ਰਦਰਸ਼ਨ ਕੀਤੇ ਜਾਣੇ ਸਨ ਪਰ ਪੂਰੇ ਪੰਜਾਬ ਵਿਚ ਬੇਜ਼ਮੀਨੇ ਦਲਿਤ ਮਜ਼ਦੂਰਾਂ ਦੇ ਉੱਠ ਰਹੇ ਰੋਸ ਦੇ ਦਬਾਅ ਹੇਠ ਪੰਜਾਬ ਸਰਕਾਰ ਨੇ ਜੇਲ੍ਹੀ ਡੱਕੇ ਮਜ਼ਦੂਰਾਂ ਨੂੰ ਰਿਹਾਅ ਕਰਨ ਅਤੇ ਉਕਤ ਜ਼ਮੀਨਾਂ ਦੇ ਮਾਮਲਿਆਂ ਵਿਚ ਗੱਲਬਾਤ ਕਰਨ ਲਈ 18 ਜੂਨ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ | ਜਿਸ ਦੇ ਮੱਦੇਨਜਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਪੰਜਾਬ ਭਰ ਵਿਚ 2 ਜੂਨ ਨੂੰ ਹੋਣ ਵਾਲੇ ਰੋਸ ਮੁਜ਼ਾਹਰੇ ਮੁਲਤਵੀ ਕਰ ਦਿੱਤੇ ਹਨ | ਇਸ ਸਬੰਧੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਫੌਰੀ ਤੌਰ 'ਤੇ ਮੀਟਿੰਗ ਕਰਕੇ ਜਥੇਬੰਦੀ ਦੇ ਕਾਰਕੁੰਨਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਸਬੰਧੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਬੇਚਿਰਾਗ ਪਿੰਡ ਐਸਵਾਨ ਅੰਦਰ ਜੀਂਦ ਰਿਆਸਤ ਦੇ ਰਾਜੇ ਦੀ ਲਾਵਾਰਿਸ 927 ਏਕੜ ਪੈਲੀ ਜਿਸ ਉੱਪਰ ਬੇਅÏਲਾਦ ਰਾਜੇ ਦੇ ਨੌਕਰ ਦੀ ਅÏਲਾਦ ਨਾਜਾਇਜ਼ ਤੌਰ 'ਤੇ ਕਾਬਜ਼ ਹੋ ਕੇ ਦਿੱਲੀ ਬੈਠੇ ਆਮਦਨ ਖਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਹੋ ਜਿਹੀਆਂ ਜ਼ਮੀਨਾਂ ਤੇ ਸਰਕਾਰੇ ਦਰਬਾਰੇ ਪਹੁੰਚ ਰੱਖਣ ਵਾਲੇ ਲੋਕ ਕਾਬਜ਼ ਹਨ, ਜਦੋਂ ਕਿ ਭਾਰਤੀ ਸੰਵਿਧਾਨ ਮੁਤਾਬਿਕ ਇਹੋ ਜਿਹੀਆਂ ਬੇਮਾਲਕ, ਬੇਨਾਮੀ ਦੇ ਮਾਲਕ ਉਹ ਲੋਕ ਹਨ ਜਿਨ੍ਹਾਂ ਦੀ ਰੋਟੀ ਰੋਜ਼ੀ ਦਾ ਕੋਈ ਸਾਧਨ ਨਹੀਂ ਅਤੇ ਉਨ੍ਹਾਂ ਦੀ ਉਪਜੀਵਕਾ ਜ਼ਮੀਨ ਜਾਂ ਕੁਦਰਤੀ ਵਸੀਲਿਆਂ 'ਤੇ ਨਿਰਭਰ ਹੈ | ਇਸ ਮੌਕੇ ਕੁਲਵੰਤ ਸਿੰਘ ਸੋਨੀ, ਬਖਤੌਰ ਸਿੰਘ, ਦੀਵਾਨ ਸਿੰਘ, ਬਾਘਾ ਸਿੰਘ, ਭੋਲਾ ਸਿੰਘ, ਹੰਸ ਰਾਜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਮੇਂ ਭੂੰਦੜੀ 'ਚ ਹੋਇਆ ਵੱਡਾ ਇਕੱਠ... ਅਗਲੀ ਖ਼ਬਰ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ <br/>
Ad Position 24