ਰਾਏਕੋਟ, 1 ਜੂਨ (ਬਲਵਿੰਦਰ ਸਿੰਘ ਲਿੱਤਰ)-ਸਥਾਨਕ ਜਗਰਾਉਂ ਰੋਡ 'ਤੇ ਸਥਿਤ ਨਿਸ਼ਕਾਮ ਸੇਵਾ ਬਿਰਧ ਆਸ਼ਰਮ ਵਿਖੇ ਅੱਜ ਮਿਤੀ 2 ਜੂਨ ਦਿਨ ਸੋਮਵਾਰ ਨੂੰ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਬਿਰਧ ਆਸ਼ਰਮ ਦੀ ਸੰਚਾਲਿਕਾ ਰਵੀ ਦੇਵਗਨ ਦੀ ਦੇਖ-ਰੇਖ ਹੇਠ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਚਾਲਿਕਾ ਰਵੀ ਦੇਵਗਨ, ਸਵਰਨ ਸਿੰਘ, ਮਹਿੰਦਰ ਸਿੰਘ, ਗੁਲਜ਼ਾਰ ਸਿੰਘ ਗੁਲਸ਼ਨ ਨੇ ਦੱਸਿਆ ਕਿ ਨਿਸ਼ਕਾਮ ਬਿਰਧ ਆਸ਼ਰਮ ਰਾਏਕੋਟ ਵਿਖੇ ਅੱਜ ਮਿਤੀ 2 ਜੂਨ, ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੰਦਾਂ ਦੇ ਹਸਪਤਾਲ ਤੋਂ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਚੈੱਕਅੱਪ ਕੀਤਾ ਜਾਵੇਗਾ ਅਤੇ ਕੈਂਪ ਦੌਰਾਨ ਦੰਦਾਂ ਦੀ ਸਫ਼ਾਈ ਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ |