ਰਾਏਕੋਟ, 1 ਜੂਨ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗਰਮੀ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਡਾ. ਦਵਾਰਕਾ ਨਾਥ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਪਿ੍ੰਸੀਪਲ ਅਮਰਪ੍ਰੀਤ ਕੌਰ ਦੀ ਦੇਖ-ਰੇਖ ਹੇਠ 'ਮਾਪੇ-ਅਧਿਆਪਕ ਮਿਲਣੀ' ਕਰਵਾਈ ਗਈ | ਜਿਸ ਦੌਰਾਨ ਪੁੱਜੇ ਵੱਡੀ ਗਿਣਤੀ 'ਚ ਮਾਪਿਆਂ ਨੇ ਜਿੱਥੇ ਬੱਚਿਆਂ ਦੀ ਕਾਰਗੁਜਾਰੀ ਦੀ ਰਿਪੋਰਟ ਹਾਸਲ ਕੀਤੀ, ਉੱਥੇ ਹੀ ਗਰਮੀ ਦੀਆਂ ਛੁੱਟੀਆਂ ਸਬੰਧੀ ਮਿਲੇ ਹੋਮਵਰਕ ਤੇ ਹੋਰਨਾਂ ਜ਼ਰੂਰੀ ਗਤੀਵਿਧੀਆਂ ਸਬੰਧੀ ਚਰਚਾ ਕੀਤੀ | ਇਸ ਮੌਕੇ ਅਧਿਆਪਕਾਂ ਨੇ ਮਾਪਿਆਂ ਨੂੰ ਗਰਮੀ ਦੀਆਂ ਛੁੱਟੀਆਂ ਦੌਰਾਨ ਹੋਮਵਰਕ ਕਰਨ ਵਾਸਤੇ ਆਖਿਆ | ਇਸ ਮੀਟਿੰਗ ਦੌਰਾਨ ਤੰਬਾਕੂ ਵਿਰੋਧੀ ਦਿਵਸ ਵੀ ਮਨਾਇਆ ਗਿਆ | ਇਸ ਦੌਰਾਨ ਪਿ੍ੰਸੀਪਲ ਅਮਰਪ੍ਰੀਤ ਕੌਰ ਨੇ ਤੰਬਾਕੂ ਤੋਂ ਬਚਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ, ਉੱਥੇ ਹੀ ਵਾਤਾਵਰਣ ਦਿਵਸ ਤੇ ਈਕੋ ਕਲੱਬ ਦੀ ਐਕਟੀਵਿਟੀ ਵੀ ਕਰਵਾਈ ਗਈ, ਜਿਸ ਦੌਰਾਨ ਪੌਦੇ ਲਗਾਏ ਗਏ | ਇਸ ਮੌਕੇ ਸਕੂਲ ਸਟਾਫ਼ ਵਲੋਂ ਬੱਚਿਆਂ ਨੂੰ ਪਲਾਸਟਿਕ ਤੋਂ ਜਾਗਰੂਕ ਕਰਦਿਆਂ ਕੱਪੜੇ ਦੇ ਝੋਲੇ ਬਣਾ ਕੇ ਵੰਡੇ ਗਏ | ਮੀਟਿੰਗ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛੋਲਿਆਂ ਦਾ ਲੰਗਰ ਤੇ ਠੰਢੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਇਸ ਮੌਕੇ ਅੰਮਿ੍ਤਪਾਲ ਕੌਰ, ਵਨੀਤਾ, ਸੁਮਨ ਲਤਾ, ਮੋਨਿਕਾ, ਸੁਰਿੰਦਰਪਾਲ ਕੌਰ, ਬਲਵੀਰ ਕੌਰ, ਪਰਮਿੰਦਰ ਕੌਰ, ਮਨਜੀਤ ਕੌਰ, ਚਰਨਜੀਤ ਕੌਰ, ਸੁਖਦੀਪ ਕੌਰ, ਸਤਵਿੰਦਰ ਕੌਰ, ਸੰਧਿਆ ਕਿਰਨ, ਕਮਲਜੀਤ ਕੌਰ, ਕੁਲਵੰਤ ਕੌਰ, ਜਸਵੀਰ ਕੌਰ, ਬਲਵੀਰ ਕੌਰ, ਪਰਦੀਪ ਕੌਰ, ਬਲਵਿੰਦਰ ਸਿੰਘ, ਬਲਵਿੰਦਰ ਕੁਮਾਰ, ਰਿਟਾਇਰਡ ਅਧਿਆਪਕ ਸਾਹਿਬਾਨ, ਐੱਸ.ਐੱਮ.ਸੀ ਮੈਂਬਰ ਅਤੇ ਮੁਹੱਲਾ ਵਾਸੀਆਂ ਸਮੇਤ ਬੱਚਿਆਂ ਦੇ ਮਾਪੇ ਹਾਜ਼ਰ ਸਨ |