ਜਗਰਾਉਂ, 1 ਜੂਨ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਜਗਰਾਉਂ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਵਿਸ਼ੇਸ਼ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਉੱਚ ਆਦਰਸ਼ਾਂ ਅਤੇ ਉਨ੍ਹਾਂ ਦੀ ਅਮਰ ਸ਼ਹੀਦੀ ਨੂੰ ਯਾਦ ਕਰਦਿਆਂ ਗੁਰਬਾਣੀ ਉਚਾਰਣ, ਕਵਿਤਾਵਾਂ ਅਤੇ ਭਾਵਨਾਤਮਕ ਭਾਸ਼ਣ ਰਾਹੀਂ ਉਨ੍ਹਾਂ ਦੀ ਜੀਵਨ ਯਾਤਰਾ ਨੂੰ ਸ਼ਰਧਾ ਅਰਪਣ ਕੀਤੀ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ ਜਿਸ ਨੇ ਪੂਰੇ ਮਾਹੌਲ ਨੂੰ ਆਧਿਆਤਮਿਕਤਾ ਨਾਲ ਭਰ ਦਿੱਤਾ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਛਬੀਲ ਲਗਾ ਕੇ ਆਉਣ-ਜਾਣ ਵਾਲਿਆਂ ਨੂੰ ਠੰਢਾ ਮਿੱਠਾ ਜਲ ਛਕਾਇਆ ਗਿਆ | ਸਕੂਲ ਦੇ ਪਿ੍ੰਸੀਪਲ ਨੀਲਮ ਸ਼ਰਮਾ ਨੇ ਕਿਹਾ ਕਿ ਅਸੀਂ ਆਪਣੇ ਬੱਚਿਆਂ ਵਿਚ ਸਿਰਫ਼ ਅਕਾਦਮਿਕ ਗਿਆਨ ਹੀ ਨਹੀਂ, ਸਗੋਂ ਉਨ੍ਹਾਂ ਦੇ ਅੰਦਰ ਮਨੁੱਖਤਾ, ਸਹਿਣਸ਼ੀਲਤਾ ਅਤੇ ਆਧਿਆਤਮਿਕਤਾ ਨੂੰ ਵੀ ਉਤਸ਼ਾਹਿਤ ਕਰ ਰਹੇ ਹਾਂ | ਇਸ ਮੌਕੇ ਕੋਆਰਡੀਨੇਟਰ ਲੱਕੀ ਗੁਪਤਾ, ਬਲਵਿੰਦਰ ਸਿੰਘ, ਰਜਿੰਦਰ ਕੁਮਾਰ, ਨੈਨਸੀ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |