ਰਾਏਕੋਟ, 1 ਜੂਨ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ (ਪ੍ਰਬੰਧਾਂ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ) ਵਿਖੇ ਦਸਵੀਂ ਦੇ ਨਤੀਜੇ ਦੌਰਾਨ ਮੱਲਾਂ ਮਾਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਡਿੰਪਲ ਢਿੱਲੋਂ ਅਤੇ ਕਲਾਸ ਇੰਚਾਰਜ ਸ੍ਰੀਮਤੀ ਸਰਬਜੀਤ ਕੌਰ ਗਰੇਵਾਲ ਨੇ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ | ਇਨ੍ਹਾਂ ਨਤੀਜਿਆਂ ਵਿਚ ਵਿਦਿਆਰਥਣ ਗੁਰਕੋਮਲ ਕੌਰ ਪੁੱਤਰੀ ਰਵਿੰਦਰ ਸਿੰਘ ਨੇ ਸਕੂਲ ਵਿਚੋਂ ਪਹਿਲਾ ਸਥਾਨ, ਪ੍ਰਭਜੋਤ ਕੌਰ ਪੁੱਤਰੀ ਰਾਜਾ ਸਿੰਘ ਨੇ ਦੂਜਾ ਸਥਾਨ ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਸੁਦਾਗਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਵਿਦਿਆਰਥਣ ਬਬੀਤਾ ਗਰਗ ਪੁੱਤਰੀ ਰਾਜ ਕੁਮਾਰ ਨੇ 80 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਕੇ ਸੰਸਥਾ ਤੇ ਮਾਪਿਆਂ ਦਾ ਨਾਂਅ ਚਮਕਾਇਆ | ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦਾ ਮੱਲਾਂ ਮਾਰਨ 'ਤੇ ਪਿ੍ੰਸੀਪਲ ਸ੍ਰੀਮਤੀ ਡਿੰਪਲ ਢਿੱਲੋਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਮੈਡਮ ਹਰਪ੍ਰੀਤ ਕੌਰ, ਬਬੀਤਾ ਰਾਣੀ, ਪਰਮਿੰਦਰ ਕੌਰ, ਗੁਰਮੀਤ ਕੌਰ, ਗੁਰਪ੍ਰੀਤ ਕੌਰ ਰਵਨੀਤ ਕੌਰ, ਸੁਦਾਗਰ ਸਿੰਘ, ਗੁਰਮੇਲ ਸਿੰਘ, ਸਤਵੀਰ ਸਿੰਘ, ਵਰਿੰਦਰ ਮੋਹਨ ਸਮੇਤ ਬੱਚਿਆਂ ਦੇ ਮਾਪੇ ਹਾਜ਼ਰ ਸਨ |