03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ 'ਮਾਪੇ-ਅਧਿਆਪਕ ਮਿਲਣੀ' ਸਮਾਗਮ

Ad Position 21
No active advertisement
ਅਜੀਤ ਡੈਸਕ 02-06-2025
ਰਾਏਕੋਟ, 1 ਜੂਨ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਪਿ੍ੰਸੀਪਲ ਮੈਡਮ ਪੂਨਮ ਸਿੱਧੂ ਦੀ ਅਗਵਾਈ ਹੇਠ 'ਮਾਪੇ-ਅਧਿਆਪਕ ਮਿਲਣੀ' ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਬੱਚਿਆਂ ਦੇ ਮਾਪਿਆਂ ਵਲੋਂ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ ਗਈ | ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਇੰਚਾਰਜ ਸਾਹਿਬਾਨਾਂ ਵਲੋਂ ਆਪਣੀ ਜਮਾਤ ਦੇ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਉਨ੍ਹਾਂ ਦੇ ਮਾਪਿਆਂ ਨਾਲ ਵਿਚਾਰਾਂ ਕੀਤੀਆਂ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਪੂਨਮ ਸਿੱਧੂ ਨੇ ਆਖਿਆ ਕਿ ਮਾਪੇ-ਅਧਿਆਪਕ ਮਿਲਣੀ ਬੱਚਿਆਂ ਦੇ ਉੱਜਵਲ ਭਵਿੱਖ ਲਈ ਅਹਿਮ ਰੋਲ ਅਦਾ ਕਰਦੀ ਹੈ, ਜਿਸ ਦੌਰਾਨ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਲੋਂ ਰਲ-ਮਿਲਕੇ ਬੱਚਿਆਂ ਨੂੰ ਪੜ੍ਹਾਈ ਸਮੇਤ ਹੋਰਨਾਂ ਖੇਤਰਾਂ 'ਚ ਅੱਵਲ ਰਹਿਣ ਲਈ ਤਿਆਰ ਕੀਤਾ ਜਾਂਦਾ ਹੈ | ਇਸ ਮੌਕੇ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੇ ਸੰਬੰਧ ਵਿਚ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ | ਇਸ ਤੋਂ ਇਲਾਵਾ ਸਕੂਲ ਕੈਂਪਸ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਠੰਢੇ-ਮਿੱਠੇ ਜਲ ਦੀ ਛਬੀਲ ਤੇ ਛੋਲਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਸਕੱਤਰ ਮਲਕੀਅਤ ਸਿੰਘ ਰਾਜਲ, ਸੁਪਰਵਾਈਜ਼ਰ ਅਵਤਾਰ ਸਿੰਘ ਚੀਮਾ, ਸ਼ੇਰ ਸਿੰਘ ਹੰਸਰਾ ਸਮੇਤ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ 'ਵਰਲਡ ਨੋ ਤੰਬਾਕੂ ਡੇਅ' ਮਨਾਇਆ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਹੋਣਹਾਰ ਵਿਦਿਆਰਥਣਾਂ ਸਨਮਾਨਿਤ
Ad Position 24