ਕੁਹਾੜਾ, 1 ਜੂਨ (ਸੰਦੀਪ ਸਿੰਘ ਕੁਹਾੜਾ)-ਭਾਗੋ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ ਵਿਚ ਵਿਦਿਆਰਥੀਆਂ ਵਲੋਂ ਭਾਰੀ ਗਿਣਤੀ ਵਿਚ ਹਿੱਸਾ ਲਿਆ ਗਿਆ¢ ਇਸ ਮੌਕੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਸ਼ਹੀਦੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ¢ ਇਸ ਮੌਕੇ ਪਿ੍ੰਸੀਪਲ ਡਾ. ਸ਼ਿਖਾ ਢਲ ਵਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਅਨੁਸਾਰ ਚੱਲਣ ਦੀ ਪ੍ਰੇਰਨਾ ਦਿੱਤੀ ਗਈ¢ ਇਸ ਮੌਕੇ ਸਕੂਲ ਪਿ੍ੰਸੀਪਲ ਮਨਜੀਤ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ¢