ਗੁਰੂਸਰ ਸੁਧਾਰ, 1 ਜੂਨ (ਜਗਪਾਲ ਸਿੰਘ ਸਿਵੀਆਂ)-ਮੀਰੀ ਪੀਰੀ ਸੇਵਾ ਸੁਸਾਇਟੀ ਅਕਾਲਗੜ੍ਹ ਕਲਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹਾਦਤ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਧਾਰਮਿਕ ਪ੍ਰੀਖਿਆ ਗੁਰਦੁਆਰਾ ਰਵਿਦਾਸ ਭਗਤ ਸਾਹਿਬ ਵਿਖੇ ਸਫ਼ਲਤਾਪੂਰਵਕ ਕਰਵਾਈ ਗਈ | ਇਸ ਵਿਚ ਲਗਭਗ 125 ਬੱਚਿਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ | ਸੁਸਾਇਟੀ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਪ੍ਰੀਖਿਆ ਦਾ ਨਤੀਜਾ 8 ਜੂਨ 2025 ਨੂੰ ਘੋਸ਼ਿਤ ਕੀਤਾ ਜਾਵੇਗਾ | ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਣਗੇ ਅਤੇ ਜੇਤੂਆਂ ਨੂੰ ਟਰਾਫ਼ੀਆਂ ਤੇ ਨਗਦ ਇਨਾਮਾਂ ਨਾਲ ਸਨਮਾਨਿਤ ਕਰਨਗੇ | ਸਮਾਗਮ ਦੀ ਸਫ਼ਲਤਾ ਲਈ ਸੁਸਾਇਟੀ ਨੇ ਸਹਿਯੋਗ ਕਰਨ ਵਾਲਿਆਂ ਦਾ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਦੇ ਪਤੀ ਸੁਖਮਿੰਦਰ ਸਿੰਘ ਸੁੱਖੀ, ਅਮਰਜੀਤ ਸਿੰਘ ਸੋਨੂੰ, ਰਾਮਦੀਪ ਸਿੰਘ, ਮਾਸਟਰ ਸਤਵੰਤ ਸਿੰਘ, ਰਣਜੀਤ ਸਿੰਘ, ਪ੍ਰਧਾਨ ਜਗਦੇਵ ਸਿੰਘ, ਭਗਵੰਤ ਸਿੰਘ, ਬੁੱਧ ਸਿੰਘ, ਗ੍ਰੰਥੀ ਮਨਜੀਤ ਸਿੰਘ, ਕਿਰਨਜੀਤ ਕੌਰ ਆਦਿ ਮੌਜੂਦ ਸਨ |