ਗੁਰੂਸਰ ਸੁਧਾਰ, 1 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਸੁਧਾਰ ਬਾਜ਼ਾਰ ਦੀ ਪ੍ਰਬੰਧਕੀ ਕਮੇਟੀ ਦੇ ਯਤਨਾਂ ਸਦਕਾ ਕਸਬਾ ਗੁਰੂਸਰ ਸੁਧਾਰ ਤੋਂ ਪਹਿਲੀ ਵਾਰ ਸੰਗਤਾਂ ਦਾ ਜਥਾ ਲਗਜ਼ਰੀ ਏ.ਸੀ. ਬੱਸ ਰਾਹੀਂ ਜੈਕਾਰਿਆਂ ਦੀ ਗੂੰਜ ਵਿਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ ਹੋਇਆ | ਰਵਾਨਗੀ ਤੋਂ ਪਹਿਲਾਂ ਬੱਸ ਦੇ ਡਰਾਈਵਰ ਵੀਰ ਤੇ ਸਹਾਇਕ ਨੂੰ ਕਮੇਟੀ ਵਲੋਂ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਗਈ | ਪ੍ਰਧਾਨ ਮਲਕੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸੰਗਤਾਂ ਸਮੁੱਚੇ ਰਸਤੇ ਦਰਮਿਆਨ ਵੱਖ-ਵੱਖ ਰਾਜਾਂ ਵਿਚ ਪੈਂਦੇ ਗੁਰਦੁਆਰਾ ਸਾਹਿਬਾਨ, ਨਾਨਕ ਝੀਰਾ ਬਿਦਰ (ਕਰਨਾਟਕਾ), ਸ੍ਰੀ ਹਜ਼ੂਰ ਸਾਹਿਬ ਦੇ ਲਾਗੇ ਸਥਿਤ ਸਾਰੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਦੀਦਾਰੇ ਕਰਨਗੀਆਂ | ਇਸ ਮੌਕੇ ਡਾ: ਕਿਰਪਾਲ ਸਿੰਘ, ਪੰਚ ਰਜਿੰਦਰ ਸਿੰਘ, ਬੇਅੰਤ ਸਿੰਘ, ਤਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਡਾ: ਮੋਹਣ ਸਿੰਘ, ਸੁਖਵਿੰਦਰ ਸਿੰਘ ਹਲਵਾਰਾ, ਗੁਰਦੀਪ ਸਿੰਘ, ਗੁਰਸੇਵਕ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਜਗਦੇਵ ਸਿੰਘ ਆਦਿ ਹਾਜ਼ਰ ਸਨ |