13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪੁਲਿਸ ਮੁਖੀ ਨੂੰ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ਨੂੰ ਰਸਤੇ 'ਚ ਰੋਕਿਆ

Ad Position 21
No active advertisement
ਅਜੀਤ ਡੈਸਕ 03-06-2025
ਜਗਰਾਉਂ, 2 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਅੱਜ ਜਗਰਾਉਂ ਵਿਖੇ ਹੋਈ ਪੁਲਿਸ ਜ਼ਬਰ ਵਿਰੋਧੀ ਰੈਲੀ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵਲੋਂ ਪਿੰਡ ਅਖਾੜਾ ਵਿਖੇ ਚੱਲ ਰਹੇ ਸੰਘਰਸ਼ ਨੂੰ ਪ੍ਰਭਾਵਿਤ ਕਰਨ, ਸ਼ੈੱਡ ਤੋੜਨ ਤੇ ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ 'ਤੇ ਐੱਸ.ਐੱਸ.ਪੀ. ਜਗਰਾਉ ਨੂੰ ਮਿਲਣ ਜਾ ਰਹੇ ਕਿਸਾਨਾਂ ਨੂੰ ਰਸਤੇ 'ਚ ਹੀ ਰੋਕ ਲੈਣ ਤੋਂ ਬਾਅਦ ਪੁਲਿਸ ਤੇ ਕਿਸਾਨ ਆਗੂਆਂ ਵਿਚਾਲੇ ਤਿੱਖੀ ਬਹਿਸ ਦਾ ਮਾਮਲਾ ਸਾਹਮਣੇ ਆਇਆ ਹੈ | ਜਿਉਂ ਹੀ ਪੁਲਿਸ ਨੂੰ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਐੱਸ.ਐੱਸ.ਪੀ. ਦਫ਼ਤਰ ਵੱਲ ਕੂਚ ਕਰਨ ਦੀ ਭਿਣਕ ਮਿਲੀ ਤਾਂ ਮੌਕਾ ਦੇਖਦਿਆ ਹੀ ਐੱਸ.ਡੀ.ਐੱਮ. ਕਰਨਦੀਪ ਸਿੰਘ ਅਤੇ ਡੀ.ਐੱਸ.ਪੀ. ਜਸਯਜੋਤ ਸਿੰਘ ਵਲੋਂ ਕਿਸਾਨ ਆਗੂਆਂ ਨੂੰ ਭਰੋਸੇ 'ਚ ਲੈ ਕੇ ਰਸਤੇ 'ਚ ਹੀ ਆਪਣਾ ਮੰਗ ਸੌਂਪਣ ਦੀ ਅਪੀਲ ਕੀਤੀ | ਇਸ ਦੌਰਾਨ ਕਿਸਾਨ ਆਗੂ ਆਪਣਾ ਮੰਗ ਪੱਤਰ ਸੌਂਪਣ ਲਈ ਤਾਂ ਮੰਨ ਗਏ ਪ੍ਰੰਤੂ ਉਨ੍ਹਾਂ ਨੇ ਐੱਸ.ਡੀ.ਐੱਮ. ਨੂੰ ਆਪਣਾ ਮੰਗ ਪੱਤਰ ਸੌਂਪਣ ਤੋਂ ਪਹਿਲਾਂ ਪਿੰਡ ਅਖਾੜਾ ਵਿਖੇ ਪੁਲਿਸ ਵਲੋਂ ਪਿੰਡ ਵਾਸੀਆਂ ਨਾਲ ਕੀਤੇ ਦੁਰਵਿਵਹਾਰ ਨੂੰ ਲੈ ਕੇ ਗੱਲਬਾਤ ਸੁਣਨ ਲਈ ਵੀ ਆਖਿਆ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਪੁਲਿਸ ਦੇ ਤਾਨਾਸ਼ਾਹੀ ਰਵੱਈਏ ਦੀ ਤਿੱਖੀ ਆਲੋਚਨਾ ਕੀਤੀ ਤੇ ਪੁਲਿਸ ਦੇ ਆਲ੍ਹਾ ਅਧਿਕਾਰੀਆਂ ਦੀ ਧੱਕੇਸ਼ਾਹੀ ਨੂੰ ਲੈ ਕੇ ਖਰੀਆਂ-ਖਰੀਆਂ ਸੁਣਾਈਆਂ | ਇਸ ਦੌਰਾਨ ਜਗਰਾਉਂ ਦੇ ਰਾਣੀ ਝਾਂਸੀ ਚੌਂਕ ਵਿਚ ਕਾਫੀ ਸਮਾਂ ਟ੍ਰੈਫ਼ਿਕ ਵੀ ਪ੍ਰਭਾਵਿਤ ਰਹੀ ਤੇ ਕਿਸਾਨ ਆਗੂ ਆਪਣੀ ਗੱਲ ਆਖਣ ਤੱਕ ਅੜੇ ਰਹੇ | ਇਸ ਦੌਰਾਨ ਮਨਜੀਤ ਸਿੰਘ ਧਨੇਰ ਤੇ ਕੰਵਲਜੀਤ ਖੰਨਾ ਨੇ ਪੁਲਿਸ ਨੂੰ ਆਪਣਾਂ ਰਵੱਈਆ ਸੁਧਾਰਨ ਤੱਕ ਦੇ ਸ਼ਬਦ ਵੀ ਆਖ ਦਿੱਤੇ | ਇਸ ਮੌਕੇ ਕਿਸਾਨ ਆਗੂਆਂ ਨੇ ਸਖਤ ਰੂਪ ਵਿਚ ਤਾੜਨਾ ਵੀ ਕੀਤੀ ਕਿ ਜੇਕਰ ਪੁਲਿਸ ਵਲੋਂ ਮੁੜ ਰੱਲ ਰਹੇ ਸ਼ੰਘਰਸ਼ 'ਤੇ ਬਣਿਆ ਸੈੱਡ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਪਿੰਡ ਦੇ ਲੋਕਾਂ ਨਾਲ ਦੁਰਵਿਵਹਾਰ ਕੀਤਾ ਤਾਂ ਜਗਰਾਉਂ ਦੇ ਐੱਸ.ਐੱਸ.ਪੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲ਼ੀਆਂ ਤੇ ਪਰਸ ਖੋਹਣ ਵਾਲੇ ਚੋਰ ਲੋਕਾਂ ਦੇ ਹੱਥੇ ਚੜੇ੍ਹ ਅਗਲੀ ਖ਼ਬਰ ਉਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਦਾ ਤੀਜਾ ਗੇੜ-ਸੀਨੀਅਰ ਵਰਗ ਵਿਚ ਮੋਗਾ ਸੈਮੀਫਾਈਨਲ 'ਚ
Ad Position 24