13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਕਸਬਾ ਸਿੱਧਵਾਂ ਬੇਟ 'ਚੋਂ ਸਾਬ.ਚੇਅਰਮੈਨ ਸਿੱਧਵਾਂ ਦੀ ਅਗਵਾਈ ਹੇਠ 'ਸੰਵਿਧਾਨ ਬਚਾਓ' ਰੈਲੀ ਲਈ ਕਾਫ਼ਲਾ ਰਵਾਨਾ ਹੋਇਆ

Ad Position 21
No active advertisement
ਅਜੀਤ ਡੈਸਕ 03-06-2025
ਸਿੱਧਵਾਂ ਬੇਟ, 2 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਦੇ ਯਤਨਾਂ ਸਦਕਾਂ ਮੁੱਲਾਪੁਰ ਵਿਖੇ ਕਾਂਗਰਸ ਪਾਰਟੀ ਵਲੋਂ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਰਾਜਾ ਵੜਿੰਗ ਦੀ ਅਗਵਾਈ ਹੇਠ ਕੀਤੀ ਗਈ 'ਸੰਵਿਧਾਨ ਬਚਾਓ' ਰੈਲੀ ਵਿਚ ਸ਼ਾਮਿਲ ਹੋਣ ਲਈ ਅੱਜ ਇਕ ਵੱਡਾ ਕਾਫ਼ਲਾ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਸਥਾਨਕ ਕਸਬੇ ਵਿਚੋਂ ਰਵਾਨਾ ਹੋਇਆ | ਇਸ ਮੌਕੇ ਠੇਕੇਦਾਰ ਸਿੱਧਵਾਂ ਨੇ ਆਖਿਆ ਕਿ ਕੇਂਦਰ ਦੀ ਮੋਦੀ ਅਤੇ ਸੂਬੇ ਦੀ ਮਾਨ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਕੇ ਆਪਣੇ ਵਿਰੋਧੀਆਂ 'ਤੇ ਜ਼ਬਰ ਢਾਅ ਰਹੀ ਹੈ, ਪਰ ਇਸ ਦਾ ਖਮਿਆਜ਼ਾ ਦੋਹਾਂ ਹੀ ਪਾਰਟੀਆਂ ਨੂੰ ਆਉਣ ਵਾਲੇ ਸਮੇਂ ਵਿਚ ਭੁਗਤਣਾ ਪਵੇਗਾ | ਇਸ ਤੋਂ ਇਲਾਵਾ ਲਾਗਲੇ ਪਿੰਡ ਸਲੇਮਪੁਰਾ ਅਤੇ ਹੋਰ ਪਿੰਡਾਂ ਵਿਚੋਂ ਵੀ ਕਾਂਗਰਸੀ ਵਰਕਰ ਰੈਲੀ ਵਿਚ ਸ਼ਾਮਿਲ ਹੋਏ | ਇਸ ਮੌਕੇ ਡਾਇ: ਹਰਰਸਦੀਪ ਸਿੰਘ ਸਿੱਧਵਾਂ, ਗੁਰਮੀਤ ਸਿੰਘ ਬੋਪਰਾਏ, ਰਾਜੇਸ ਕੁਮਾਰ, ਜਸਵਿੰਦਰ ਸਿੰਘ ਧਾਲੀਵਾਲ, ਪੁਨੀਤ ਸਿੱਧਵਾਂ, ਰਕੇਸ਼ ਕੁਮਾਰ, ਰੂਬੀ ਸਿੱਧਵਾਂ, ਗਗਨ ਸਿੱਧਵਾਂ, ਜੋਤੀ ਢੰਡ, ਚਰਨਜੀਤ ਸਿੰਘ, ਸਰਬਜੀਤ ਸਿੰਘ, ਜਸਪਾਲ ਸਿੰਘ, ਅਮਨ ਬੋਪਾਰਾਏ, ਸਗਲ ਬੋਪਾਰਾਏ, ਅਭੀਜੀਤ ਕੰਡਾ ਸਮੇਤ ਕਈ ਹੋਰ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਵੱਦੀ ਕਲਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ ਗਿੱਲ ਬੇਰਕਲਾਂ ਨੇ ਆਸ਼ੂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
Ad Position 24