13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪਿੰਡ ਸਵੱਦੀ ਕਲਾਂ ਵਿਖੇ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਕਿਸਾਨ ਸਿਖਲਾਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 03-06-2025
ਚੌਂਕੀਮਾਨ, 2 ਜੂਨ (ਤੇਜਿੰਦਰ ਸਿੰਘ ਚੱਢਾ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ: ਗੁਰਦੀਪ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਸਿੱਧਵਾਂ ਬੇਟ ਡਾ: ਧਨਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਸਵੱਦੀ ਕਲਾਂ ਵਿਖੇ ਵਿਕਸਿਤ ਕ੍ਰਿਸੀ ਸੰਕਲਪ ਅਭਿਆਨ ਤਹਿਤ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਕਿਸਾਨਾਂ ਨਾਲ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਮਸ਼ੀਨਰੀ ਸਬੰਧੀ ਵਿਉਂਤਬੰਦੀ ਕਰਨ ਲਈ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਮੈਡਮ ਡਾ: ਪਿ੍ਅੰਕਾ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ. 126 ਤੇ ਪੀ.ਆਰ. 131 ਦੀ ਬਿਜਾਈ ਕਰਨ ਲਈ ਕਿਹਾ ਗਿਆ ਤੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਵੀ ਕਿਸਾਨਾਂ ਨੂੰ ਦੱਸਿਆ ਗਿਆ | ਇਸ ਮੌਕੇ ਮੈਡਮ ਪਿ੍ਅੰਕਾ ਨੇ ਕਿਸਾਨ ਵੀਰਾਂ ਨੂੰ ਵਿਭਾਗ ਦੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਮੀਟਿੰਗ ਵਿਚ ਵੀ.ਕੇ. ਸਮਰਾਲਾ ਵਲੋਂ ਆਏ ਸਹਾਇਕ ਪ੍ਰੋਫ਼ੈਸਰ ਡਾ: ਵੀਰਪ੍ਰਤਾਪ ਸਿੰਘ (ਫ਼ਲ ਵਿਗਿਆਨੀ) ਨੇ ਫ਼ਲਾਂ ਦੀਆਂ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਦੀ ਰੋਕਥਾਮ ਬਾਰੇ ਵੀ ਕਿਸਾਨਾਂ ਨੂੰ ਜਾਣੂੰ ਕਰਵਾਇਆ ਤੇ ਉਨ੍ਹਾਂ ਨੇ ਘਰੇਲੂ ਬਗੀਚੀ ਤਿਆਰ ਕਰਨ ਲਈ ਅਤੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਡਾ: ਜਗਦੀਪ ਸਿੰਘ ਕੀਟ ਵਿਗਿਆਨੀ ਵਲੋਂ ਕਿਸਾਨਾਂ ਨੂੰ ਝੋਨੇ ਵਿਚ ਆਉਣ ਵਾਲੇ ਕੀੜੇ ਮਕੌੜੇ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੀ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਦੱਸਿਆ ਗਿਆ | ਡਾ: ਗੁਰਵਿੰਦਰ ਕੌਰ ਸਹਾਇਕ ਪ੍ਰੋਫੈਸਰ ਹੋਮ ਸਾਇੰਸ ਵਲੋਂ ਘਰੇਲੂ ਸਹਾਇਕ ਧੰਦਿਆਂ ਨਾਲ ਕਿਵੇਂ ਅਸੀਂ ਖੇਤੀ ਵਿਚ ਮੁਨਾਫ਼ਾ ਵਧਾ ਸਕਦੇ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਰਪੰਚ ਹਰਦੀਪ ਸਿੰਘ ਜੀਤਾ ਸਵੱਦੀ ਪੱਛਮੀ ਤੇ ਸਕੱਤਰ ਸਹਿਕਾਰੀ ਸਭਾ ਨਵਦੀਪ ਸਿੰਘ ਨੇ ਆਈ ਡਾਕਟਰੀ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਸਮਰੀਤ ਸਿੰਘ, ਜਸਵੰਤ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ਗੁਰਸ਼ਰਨ ਕਲਾ ਭਵਨ ਵਿਖੇ ਮਹੀਨਾਵਾਰ ਨਾਟਕ ਸਮਾਗਮ ਕਰਵਾਇਆ ਅਗਲੀ ਖ਼ਬਰ 'ਦੀ ਅਬਰੌਡ ਕਸੰਲਟੈਂਟਸ' ਕੰਪਨੀ ਰਾਏਕੋਟ ਵਿਦੇਸ਼ ਪੜ੍ਹਨ ਦੇ ਚਾਹਵਾਨਾਂ ਲਈ ਚਾਨਣ ਮੁਨਾਰਾ ਬਣੀ
Ad Position 24