ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਨਜ਼ਦੀਕੀ ਪਿੰਡ ਗੋਂਦਵਾਲ ਵਿਖੇ ਸਮਾਜ ਸੇਵੀ ਮਾ: ਨਿਰਮਲ ਸਿੰਘ ਸਿੱਧੂ ਵਲੋਂ ਆਪਣੀ ਧਰਮਪਤਨੀ ਹੈੱਡ ਟੀਚਰ ਸਵ: ਕੰਵਲਜੀਤ ਕੌਰ ਸਿੱਧੂ ਦੀ ਨਿੱਘੀ-ਮਿੱਠੀ ਯਾਦ 'ਚ ਪਿੰਡ ਦੀ ਸੱਥ (ਦਰਵਾਜਾ) ਵਿਚ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਦਿਵਾਉਣ ਲਈ ਕਰੀਬ 33 ਹਜ਼ਾਰ ਦੀ ਲਾਗਤ ਨਾਲ ਠੰਢੇ ਪਾਣੀ ਵਾਲਾ ਵਾਟਰ ਕੂਲਰ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਚੇਅਰਮੈਨ ਸੁਖਪਾਲ ਸਿੰਘ ਸਿੱਧੂ ਗੋਂਦਵਾਲ ਨੇ ਦੱਸਿਆ ਕਿ ਮਾ: ਨਿਰਮਲ ਸਿੰਘ ਸਿੱਧੂ ਵਲੋਂ ਆਪਣੀ ਧਰਮਪਤਨੀ ਦੀ ਯਾਦ ਨੂੰ ਤਾਜ਼ਾ ਰੱਖਦਿਆਂ ਲੋੜਵੰਦਾਂ ਲਈ ਠੰਢੇ ਪਾਣੀ ਦੀ ਸਹੂਲਤ ਨੂੰ ਮੁਹੱਈਆ ਕਰਵਾਉਣਾ ਇਕ ਵੱਡਾ ਪੁੰਨ ਦਾ ਕਾਰਜ ਹੈ | ਉਨ੍ਹਾਂ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਰਲ-ਮਿਲ ਕੇ ਅਜਿਹੇ ਲੋਕ ਭਲਾਈ ਵਾਲੇ ਕਾਰਜ ਕਰਨੇ ਚਾਹੀਦੇ ਹਨ ਤਾਂ ਜੋ ਲੋੜਵੰਦਾਂ ਦੀ ਮਦਦ ਹੋ ਸਕੇ | ਇਸ ਮੌਕੇ ਸਰਪੰਚ ਬਲਦੇਵ ਸਿੰਘ ਖ਼ਾਲਸਾ ਗੋਂਦਵਾਲ, ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਸੋਹਣ ਸਿੰਘ, ਡਾ: ਜਗਦੇਵ ਸਿੰਘ, ਕੈਪਟਨ ਅਮਰ ਸਿੰਘ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ, ਮੈਨੇਜਰ ਕੁਲਦੀਪ ਸਿੰਘ, ਸਾਬਕਾ ਸਰਪੰਚ ਪਰਮਜੀਤ ਸਿੰਘ, ਹੁਸਨਪ੍ਰੀਤ ਸਿੰਘ, ਪ੍ਰਧਾਨ ਮੋਹਣ ਸਿੰਘ ਖੰਗੂੜਾ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |