ਜਗਰਾਉਂ, 2 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਸੀ.ਟੀ. ਯੂਨੀਵਰਸਿਟੀ ਵਿਖੇ 'ਸ਼ਾਈਨਿੰਗ ਸਟਾਰ ਫੈਲਿਸਿਟੇਸ਼ਨ ਪ੍ਰੋਗਰਾਮ' ਤਹਿਤ ਬਾਰ੍ਹਵੀਂ ਜਮਾਤ ਦੇ ਆਏ ਨਤੀਜਿਆਂ 'ਚੋਂ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਦੇ ਮੋਹਰੀ ਰਹੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਮਾਰੋਹ ਵਿਚ ਵਿਦਿਆਰਥੀਆਂ ਦੇ ਮਾਪੇ, ਅਧਿਆਪਕ ਅਤੇ ਯੂਨੀਵਰਸਿਟੀ ਮੈਨੇਜ਼ਮੈਂਟ ਤੇ ਸਟਾਫ਼ ਸ਼ਾਮਿਲ ਹੋਏ | ਇਸ ਮੌਕੇ ਰਾਜ ਭਰ ਦੇ ਵੱਖ-ਵੱਖ ਸਕੂਲਾਂ ਤੋਂ ਆਏ 800 ਤੋਂ ਵੱਧ ਵਿਦਿਆਰਥੀਆਂ ਨੂੰ ਆਪਣੀ ਸ਼ਾਨਦਾਰ ਬੋਰਡ ਪ੍ਰੀਖਿਆ ਨਤੀਜਿਆਂ ਲਈ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਵਿਚ 75 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 'ਐਕਸੈਪਸ਼ਨਲ ਅਚੀਵਰਜ਼' ਦਾ ਖਿਤਾਬ ਦਿੱਤਾ ਗਿਆ | ਇਸ ਦੇ ਨਾਲ 60 ਤੋਂ 75 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 'ਸਟਾਰ ਅਚੀਵਰਜ਼' ਵਜੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਾਜ ਟਾਪਰਾਂ ਜਿਨ੍ਹਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ, ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇੰ ਸੰਬੋਧਨ ਕਰਦੇ ਹੋਏ ਸੀਟੀ ਯੂਨੀਵਰਸਿਟੀ ਦੇ ਚੇਅਰਮੈਨ ਸ: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੀ.ਟੀ. ਯੂਨੀਵਰਸਿਟੀ ਵਿਚ ਅਸੀਂ ਪ੍ਰਤਿਭਾ ਨੂੰ ਪਛਾਣਨ ਅਤੇ ਉਸ ਨੂੰ ਨਿਖਾਰਨ ਨੂੰ ਆਪਣਾ ਫਰਜ਼ ਅਤੇ ਮਾਣ ਸਮਝਦੇ ਹਾਂ | ਵਾਈਸ ਚਾਂਸਲਰ ਡਾ. ਅਭਿਸ਼ੇਕ ਤਿ੍ਪਾਠੀ ਨੇ ਵੀ ਯੂਨੀਵਰਸਿਟੀ ਦੇ ਮਿਸ਼ਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਕੌਂਸਲ ਨਾਲ ਲੈਸ ਕਰਨ ਦੀ ਯੋਜਨਾ 'ਤੇ ਵਿਚਾਰ ਸਾਂਝੇ ਕੀਤੇ | ਇਸ ਮੌਕੇ 'ਤੇ ਪ੍ਰੋ ਵਾਈਸ ਚਾਂਸਲਰ ਡਾ. ਨਿਤਿਨ ਟੰਡਨ, ਰਜਿਸਟਰਾਰ ਸ੍ਰੀ ਖੰਡੂਰੀ, ਡੀਨ ਅਕਾਦਮਿਕਸ ਡਾ: ਸਿਮਰਨਜੀਤ ਕੌਰ ਗਿੱਲ ਅਤੇ ਡਾਇਰੈਕਟਰ ਸਟੂਡੈਂਟ ਵੈਲਫੇਅਰ ਇੰਜੀ. ਦਵਿੰਦਰ ਸਿੰਘ ਵੀ ਮੌਜੂਦ ਸਨ | ਇਸ ਦੇ ਨਾਲ ਅਸਿਸਟੈਂਟ ਡਾਇਰੈਕਟਰ ਐਡਮਿਸ਼ਨ ਅਤੇ ਡਿਜੀਟਲ ਬ੍ਰਾਂਡਿੰਗ ਹੈੱਡ ਕਰਨ ਭਾਰਦਵਾਜ ਅਤੇ ਡਿਪਟੀ ਡਾਇਰੈਕਟਰ ਐਡਮਿਸ਼ਨ ਡਾ. ਰੁਪਾਲੀ ਨੇ ਵੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਸੀਟੀ ਯੂਨੀਵਰਸਿਟੀ ਦੇ ਡਾਇਨਾਮਿਕ ਲਰਨਿੰਗ ਮਾਹੌਲ ਬਾਰੇ ਜਾਣਕਾਰੀ ਦਿੱਤੀ | ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਤੁਰੰਤ ਦਾਖਲਾ ਲਾਭ ਦਿੱਤਾ ਗਿਆ, ਜਿਸ ਵਿਚ ਪਹਿਲੇ ਸਮੈਸਟਰ ਦੀ ਫ਼ੀਸ 'ਤੇ 25 ਫ਼ੀਸਦੀ ਦੀ ਛੂਟ ਦਿੱਤੀ | ਪ੍ਰੋਗ੍ਰਾਮ ਦੌਰਾਨ ਚੇਅਰਮੈਨ ਸ. ਚਰਨਜੀਤ ਸਿੰਘ ਚੰਨੀ ਨਾਲ ਇਕ ਇੰਟਰੈਕਟਿਵ ਸੈਸ਼ਨ ਹੋਇਆ |