13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪਿੰਡ ਬਰ੍ਹਮੀ ਅਤੇ ਮਹੇਰਨਾ ਕਲਾਂ 'ਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 03-06-2025
ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬਰ੍ਹਮੀ ਅਤੇ ਪਿੰਡ ਮਹੇਰਨਾ ਕਲਾਂ (ਬਲਾਕ ਪੱਖੋਵਾਲ) ਵਿਖੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਸੁਖਵਿੰਦਰ ਕੌਰ ਗਰੇਵਾਲ ਦੀ ਅਗਵਾਈ ਹੇਠ ਗੁਰਜੀਤ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਮਹੇਰਨਾ ਕਲਾਂ ਅਤੇ ਅੰਮਿ੍ਤਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਬਰ੍ਹਮੀ ਵਲੋਂ 'ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ' ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਕਿ੍ਸ਼ੀ ਵਿਗਿਆਨ ਕੇਂਦਰ ਸਮਰਾਲਾ ਦੇ ਖੇਤੀ ਮਾਹਿਰਾਂ ਵਲੋਂ ਹਿੱਸਾ ਲਿਆ ਗਿਆ | ਇਸ ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਬਲਾਕ ਖੇਤੀਬਾੜੀ ਅਫ਼ਸਰ ਪੱਖੋਵਾਲ ਡਾ. ਸੁਖਵਿੰਦਰ ਕੌਰ ਗਰੇਵਾਲ ਵਲੋਂ ਨਵੀਆਂ ਤਕਨੀਕਾਂ, ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਅਤੇ ਪੰਜਾਬ ਸਰਕਾਰ ਵਲੋਂ 15 ਸੌ ਰੁਪਏ ਪ੍ਰਤੀ ਏਕੜ ਰਾਸ਼ੀ ਦੇਣ ਬਾਰੇ ਦੱਸਿਆ ਅਤੇ ਪੀ.ਏ.ਯੂ. ਵਲੋਂ ਸਿਫ਼ਾਰਿਸ਼ ਕੀਤੀਆਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ-126, ਪੀ.ਆਰ-128 ਅਤੇ ਪੀ.ਆਰ-131 ਦੀ ਬਿਜਾਈ ਕਰਨ ਲਈ ਪ੍ਰੇਰਿਆ ਗਿਆ | ਫ਼ਸਲੀ ਵਿਭਿੰਨਤਾ ਤਹਿਤ ਝੋਨੇ ਦੀ ਥਾਂ ਸਾਉਣੀ ਮੱਕੀ ਬੀਜਣ ਲਈ ਪ੍ਰੇਰਿਤ ਕੀਤਾ ਅਤੇ ਖਾਦਾਂ, ਕੀੜ੍ਹੇਮਾਰ ਦਵਾਈਆਂ, ਲਘੂ ਤੱਤ ਆਦਿ ਖਰੀਦਣ ਵੇਲੇ ਸੰਸਥਾ/ਡੀਲਰ ਤੋਂ ਪੱਕਾ ਬਿੱਲ ਲੈਣ ਲਈ ਕਿਹਾ ਗਿਆ | ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਮਹੇਰਨਾਂ ਕਲਾਂ ਗੁਰਜੀਤ ਕੌਰ ਵਲੋਂ ਕੈਂਪ ਵਿਚ ਮਿੱਟੀ ਪਰਖ ਦੀ ਮਹੱਤਤਾ ਅਤੇ ਮਿੱਟੀ ਦੇ ਸੈਂਪਲ ਭਰਨ ਦੇ ਤਰੀਕੇ ਬਾਰੇ ਦੱਸਿਆ ਗਿਆ ਅਤੇ ਕਿਸਾਨਾਂ ਨੂੰ ਸਮੇਂ ਸਿਰ ਆਪਣੇ ਖੇਤ ਦੀ ਮਿੱਟੀ ਦੀ ਪਰਖ ਕਰਵਾਉਣ ਲਈ ਜਾਗਰੂਕ ਕੀਤਾ ਗਿਆ | ਖੇਤੀਬਾੜੀ ਵਿਕਾਸ ਅਫ਼ਸਰ ਬਰ੍ਹਮੀ ਅੰਮਿ੍ਤਪਾਲ ਸਿੰਘ ਵਲੋਂ ਕਿਸਾਨਾਂ ਨੂੰ ਹਰੀ ਖਾਦ, ਰੂੜੀ ਖਾਦ ਅਤੇ ਜਿਪਸਮ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਕਿਸਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ | ਉਨ੍ਹਾਂ ਨੇ ਵਿਭਾਗ ਵਿਚ ਚੱਲ ਰਹੀ ਸਕੀਮ ਪੀ.ਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਕਿ੍ਸ਼ੀ ਵਿਗਿਆਨ ਕੇਂਦਰ ਡਾ. ਜਗਦੀਪ ਕੌਰ, ਕੀਟ ਵਿਗਿਆਨੀ ਵਲੋਂ ਝੋਨੇ ਦੀ ਫ਼ਸਲ ਤੇ ਕੀੜੇ-ਮਕੌੜੇ ਦੇ ਹਮਲੇ ਪ੍ਰਤੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਸਮੇਂ ਡਾ. ਮਧੂ ਸ਼ੈਲੀ ਪਸ਼ੂ ਵਿਗਿਆਨ ਵਲੋਂ ਕਿਸਾਨਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ, ਖੁਰਾਕ ਅਤੇ ਦੁੱਧ ਉਤਪਾਦਨ ਵਧਾਉਣ ਬਾਰੇ ਜਾਣਕਾਰੀ ਦਿੱਤੀ | ਖੁਸ਼ਵਿੰਦਰਜੀਤ ਸਿੰਘ ਸਹਾਇਕ ਟੈਕਨਾਲੌਜੀ ਮੈਨੇਜਰ ਵਲੋਂ ਵਿਭਾਗ ਵਿਚ ਚੱਲ ਰਹੀਆਂ ਸਕੀਮਾਂ ਬਾਰੇ ਵਿਸਥਾਰ ਵਿਚ ਦੱਸਿਆ | ਇਸ ਮੌਕੇ ਅਮਨਦੀਪ ਸਿੰਘ ਏ.ਐੱਸ.ਆਈ, ਪਵਨਦੀਪ ਕੌਰ ਬੇਲਦਾਰ, ਗੁਰਪ੍ਰੀਤ ਸਿੰਘ ਬੇਲਦਾਰ, ਮਾਨਵ ਵਿਕਾਸ ਸੰਸਥਾ ਦੇ ਅਧਿਕਾਰੀ ਨਵਨੀਤ ਸੈਣੀ, ਬਲਵੀਰ ਸਿੰਘ ਸਰਪੰਚ ਮਹੇਰਨਾ ਕਲਾਂ, ਜਗਜੀਤ ਸਿੰਘ ਸਾਬਕਾ ਸਰਪੰਚ, ਸਤਵਿੰਦਰ ਸਿੰਘ ਪ੍ਰਧਾਨ ਮਹੇਰਨਾ ਕਲਾਂ, ਕੇਵਲ ਸਿੰਘ, ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਸਾਧੂ ਸਿੰਘ, ਮੱਖਣ ਸਿੰਘ, ਸੁਰਜੀਤ ਸਿੰਘ, ਦਲਜੀਤ ਸਿੰਘ ਪ੍ਰਧਾਨ ਸਹਿਕਾਰੀ ਸਭਾ ਬਰ੍ਹਮੀ ਆਦਿ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਜ਼ਿੰਦਗੀ ਲਾਈਵ ਫਾਉੂਾਡੇਸ਼ਨ' ਵਲੋਂ ਮਾਨ ਪੈਲੇਸ ਵਿਖੇ ਦੂਜਾ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਮਾ: ਦਰਸ਼ਨ ਸਿੰਘ ਤੂਰ (ਪਿੰਡ ਸਵੱਦੀ ਕਲਾਂ) ਨਮਿਤ ਅੰਤਿਮ ਅਰਦਾਸ 8 ਨੂੰ
Ad Position 24