13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ਼ਹੀਦ ਭਾਈ ਚਰਨਜੀਤ ਸਿੰਘ ਚੰਨੀ ਤਲਵੰਡੀ ਦੀ ਸਾਲਾਨਾ ਬਰਸੀ ਮਨਾਈ

Ad Position 21
No active advertisement
ਅਜੀਤ ਡੈਸਕ 03-06-2025
ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ)-ਖਾੜਕੂ ਲਹਿਰ ਦੇ ਸ਼ਹੀਦ ਭਾਈ ਚਰਨਜੀਤ ਸਿੰਘ ਚੰਨੀ ਪੁੱਤਰ ਸਵ: ਮਾ. ਦੇਵਰਾਜ ਸਿੰਘ ਤਲਵੰਡੀ ਸਾਬਕਾ ਵਿਧਾਇਕ ਹਲਕਾ ਰਾਏਕੋਟ ਦਾ ਸਾਲਾਨਾ ਬਰਸੀ ਸਮਾਗਮ ਗੁਰਦੁਆਰਾ ਗੰਗਾਸਾਗਰ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਤਲਵੰਡੀ ਰਾਏ ਵਿਖੇ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਇਲਾਹੀ ਬਾਣੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਦੇ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਸ਼ਰਧਾਂਜਲੀ ਸਮਾਗਮ ਦੌਰਾਨ ਭਾਈ ਪਰਮਜੀਤ ਸਿੰਘ ਗਾਜ਼ੀ, ਭਾਈ ਗਿਆਨ ਸਿੰਘ ਲੀਲ੍ਹ, ਭਾਈ ਦਲਜੀਤ ਸਿੰਘ ਬਿੱਟੂ ਵਲੋਂ ਸ਼ਹੀਦ ਭਾਈ ਚਰਨਜੀਤ ਸਿੰਘ ਚੰਨੀ ਤਲਵੰਡੀ ਦੀਆਂ ਖਾੜਕੂ ਸੰਘਰਸ਼ ਦੌਰਾਨ ਪੰਥ ਪ੍ਰਤੀ ਨਿਭਾਈ ਜ਼ਿੰਮੇਵਾਰੀ ਬਾਰੇ ਚਾਨਣਾ ਪਾਉਂਦਿਆਂ ਆਖਿਆ ਕਿ ਭਾਈ ਚਰਨਜੀਤ ਸਿੰਘ ਚੰਨੀ ਸਿੱਖ ਸੰਘਰਸ਼ ਦੇ ਮਹਾਨ ਯੋਧੇ ਸਨ, ਜਿਨ੍ਹਾਂ ਸੰਘਰਸ਼ ਦੌਰਾਨ ਜਿੱਥੇ ਕੌਮ ਦੀ ਚੜ੍ਹਦੀ ਕਲਾ ਲਈ ਦਲੇਰਾਨਾ ਭੂਮਿਕਾ ਨਿਭਾਈ, ਉੱਥੇ ਹੀ ਆਪਣੀ ਦੂਰਅੰਦੇਸ਼ੀ ਸੋਚ, ਲਿਆਕਤ ਤੇ ਗਿਆਨ ਸਦਕਾ ਨੌਜਵਾਨੀ ਨੂੰ ਪੰਥ ਪ੍ਰਤੀ ਪ੍ਰੇਰਿਤ ਕੀਤਾ | ਇਸ ਮੌਕੇ ਪਰਿਵਾਰ ਤਰਫ਼ੋਂ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸਪੁੱਤਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਆਏ ਆਗੂਆਂ ਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਭਾਈ ਚਰਨਜੀਤ ਸਿੰਘ ਚੰਨੀ ਤਲਵੰਡੀ ਨੂੰ ਪੰਥ-ਪ੍ਰਸਤੀ ਵਿਰਾਸਤ ਵਿਚੋਂ ਮਿਲੀ ਸੀ ਅਤੇ ਉਨ੍ਹਾਂ ਆਪਣੇ ਦਾਦਾ ਜਥੇਦਾਰ ਛਾਂਗਾ ਸਿੰਘ ਤਲਵੰਡੀ ਦੀ ਪੰਥਕ ਸੋਚ ਅਤੇ ਸਿਧਾਂਤਾ 'ਤੇ ਪਹਿਰਾ ਦਿੰਦਿਆਂ ਕੌਮ ਪ੍ਰਤੀ ਕੁਰਬਾਨੀ ਦਿੱਤੀ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਹਰਦੇਵ ਸਿੰਘ ਢਿੱਲੋਂ ਵਲੋਂ ਸਮਾਗਮ ਦੌਰਾਨ ਪੁੱਜੀਆਂ ਸਖ਼ਸੀਅਤਾਂ ਤੇ ਭਾਈ ਚਰਨਜੀਤ ਸਿੰਘ ਚੰਨੀ ਦੀ ਧਰਮਪਤਨੀ ਹਰਬੰਸ ਕੌਰ ਤਲਵੰਡੀ ਸਮੇਤ ਸਪੁੱਤਰ ਤਰਨਦੀਪ ਸਿੰਘ ਤਲਵੰਡੀ ਤੇ ਸਪੁੱਤਰ ਮਨਕੀਰਤ ਸਿੰਘ ਤਲਵੰਡੀ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਅਰਜਨ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵਲੋਂ ਨਿਭਾਈ ਗਈ | ਇਸ ਮੌਕੇ ਭਾਈ ਰਣਜੀਤ ਸਿੰਘ ਕੁੱਕੀ ਗਿੱਲ, ਡਾ. ਦਲਜੀਤ ਸਿੰਘ ਸੋਢੀ (ਅਕਾਲੀ ਦਲ ਵਾਰਿਸ ਪੰਜਾਬ), ਭਾਈ ਸੁਰਿੰਦਰ ਸਿੰਘ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਭਾਈ ਗੁਰਸ਼ਰਨ ਸਿੰਘ ਗਾਮਾ, ਭਾਈ ਬਲਜਿੰਦਰ ਸਿੰਘ ਬੱਦੋਵਾਲ, ਸੁਖਵੀਰ ਸਿੰਘ ਸੁੱਖੀ ਰਤਨ, ਡਾ. ਸਵਰਨ ਸਿੰਘ, ਸੁੱਧ ਸਿੰਘ ਵਾਲਾ, ਭਾਈ ਗਗਨਦੀਪ ਸਿੰਘ ਮੁੱਲਾਪੁਰ, ਭਾਈ ਸੁਖਵਿੰਦਰ ਸਿੰਘ ਵਿਰਕ, ਬੀਬੀ ਕੁਲਵੀਰ ਕੌਰ ਧਾਮੀ, ਅੰਜੁਮਨ ਕੌਰ ਤਲਵੰਡੀ, ਜਗਤਾਰ ਸਿੰਘ ਤਾਰਾ ਤਲਵੰਡੀ, ਕੁਲਵਿੰਦਰ ਸਿੰਘ ਢਿੱਲੋਂ ਤਲਵੰਡੀ, ਤਰਨਜੀਤ ਸਿੰਘ ਬਿੱਟੂ ਤਲਵੰਡੀ, ਪ੍ਰਦੀਪ ਸਿੰਘ ਤਲਵੰਡੀ, ਮੈਨੇਜਰ ਤਰਸੇਮ ਸਿੰਘ ਬਲਿਆਲ, ਸਾਬਕਾ ਮੈਨੇਜਰ ਕੰਵਲਜੀਤ ਸਿੰਘ ਗਿੱਲ, ਜਗਜੀਤ ਸਿੰਘ ਥਿੰਦ, ਸੁਖਜਿੰਦਰ ਸਿੰਘ ਤਲਵੰਡੀ, ਕਿਸਾਨ ਆਗੂ ਅਮਰ ਸਿੰਘ ਤਲਵੰਡੀ, ਪ੍ਰਧਾਨ ਗੁਰਦੇਵ ਸਿੰਘ ਤਲਵੰਡੀ, ਗਗਨਦੀਪ ਸਿੰਘ ਹੰਸਰਾ, ਨੰਬਰਦਾਰ ਗੁਰਦੀਪ ਸਿੰਘ ਤਲਵੰਡੀ, ਸਰਪੰਚ ਦਵਿੰਦਰ ਸਿੰਘ ਰੂਪਾਪੱਤੀ, ਦਰਸ਼ਨ ਸਿੰਘ ਤਲਵੰਡੀ, ਗੁਰਪ੍ਰੀਤ ਸਿੰਘ ਤਲਵੰਡੀ, ਦਵਿੰਦਰ ਸਿੰਘ ਬੜਿੰਗ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਰਧ ਆਸ਼ਰਮ ਵਿਖੇ ਲਗਾਏ ਦੰਦਾਂ ਦੇ ਕੈਂਪ 'ਚ 85 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਪਿੰਡ ਫਾਗਲਾ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਥਾ ਰਵਾਨਾ
Ad Position 24