ਰਾਏਕੋਟ, 2 ਜੂਨ (ਸੁਸ਼ੀਲ)-ਸਥਾਨਕ ਬਰਨਾਲਾ ਚੌਂਕ ਨਜ਼ਦੀਕ ਸਥਿਤ ਨਿਸ਼ਕਾਮ ਸੇਵਾ ਬਿਰਧ ਆਸ਼ਰਮ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਦੰਦਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਕਮੇਟੀ ਪ੍ਰਧਾਨ ਸ੍ਰੀਮਤੀ ਹਰਜੀਤ ਕੌਰ ਦੀ ਦੇਖ-ਰੇਖ ਹੇਠ ਲਗਾਇਆ ਗਿਆ | ਕੈਂਪ ਦਾ ਉਦਘਾਟਨ ਗੁਲਜਾਰ ਸਿੰਘ ਗੁਲਸ਼ਨ, ਸਵਰਨ ਸਿੰਘ ਅਤੇ ਬਲਵਿੰਦਰ ਸਿੰਘ ਭੱਠਲ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਲੋੜਵੰਦਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਆਸ਼ਰਮ ਦੀ ਸੰਚਾਲਿਕਾ ਰਵੀ ਦੇਵਗਨ ਵਲੋਂ ਕੀਤੇ ਜਾ ਰਹੇ ਸਮਾਜਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ | ਕੈਂਪ ਦੌਰਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਚੈਰੀਟੇਬਲ ਹਸਪਤਾਲ ਸਰਾਭਾ ਦੇ ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਅਲਕਾ ਗਗਨੇਜਾ, ਡਾ. ਮਨੀਸ਼ਾ ਅਤੇ ਡਾ. ਪਿ੍ਆ ਦੀ ਅਗਵਾਈ ਵਾਲੀ ਡਾਕਟਰਾਂ ਦੀ ਟੀਮ ਵਲੋਂ 85 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਇਸ ਮੌਕੇ ਡਾ: ਪਰਮਿੰਦਰ ਸਿੰਘ ਮਹਿਲ ਕਲਾਂ, ਫਿਰੋਜ ਖਾਂ, ਡਾ. ਜਗਸੀਰ ਸਿੰਘ, ਜਸਬੀਰ ਸਿੰਘ ਬੱਸੀਆਂ, ਸ਼ਰਨਜੀਤ ਕੌਰ, ਕਿਰਨਪ੍ਰੀਤ ਕੌਰ, ਡਾ. ਨਿਤਿਨਪ੍ਰੀਤ, ਡਾ. ਰਮਨੀਤ ਕੌਰ, ਮੁਸਕਾਨ, ਯਾਸ਼ਿਤਾ, ਆਇਰਨ, ਅਮਨਦੀਪ ਕੌਰ ਆਦਿ ਹਾਜ਼ਰ ਸਨ |