13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਜੋਧਾਂ ਵਿਚ 'ਵਿਕਸਿਤ ਖੇਤੀ ਸੰਕਲਪ ਅਭਿਆਨ' ਮੁਹਿੰਮ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 03-06-2025
ਜੋਧਾਂ, 2 ਜੂਨ (ਗੁਰਵਿੰਦਰ ਸਿੰਘ ਹੈਪੀ)-ਬਲਾਕ ਪੱਖੋਵਾਲ ਦੇ ਪਿੰਡ ਜੋਧਾਂ ਵਿਖੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਸੁਖਵਿੰਦਰ ਕੌਰ ਗਰੇਵਾਲ ਦੀ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫ਼ਸਰ ਜੋਧਾਂ ਪ੍ਰੇਮਪ੍ਰੀਤ ਸਿੰਘ ਵਲੋਂ 'ਵਿਕਸਿਤ ਖੇਤੀ ਸੰਕਲਪ ਅਭਿਆਨ' ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਸ ਕੈਂਪ ਵਿਚ ਬਲਾਕ ਖੇਤੀਬਾੜੀ ਅਫ਼ਸਰ ਪੱਖੋਵਾਲ ਡਾ. ਸੁਖਵਿੰਦਰ ਕੌਰ ਗਰੇਵਾਲ ਵਲੋਂ ਨਵੀਂਆਂ ਤਕਨੀਕਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਅਤੇ ਪੰਜਾਬ ਸਰਕਾਰ ਵਲੋਂ 1500 ਰੁਪਏ ਪ੍ਰਤੀ ਏਕੜ ਰਾਸ਼ੀ ਦੇਣ ਬਾਰੇ ਦੱਸਿਆ ਅਤੇ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ. 126, ਪੀ.ਆਰ. 128 ਅਤੇ ਪੀ.ਆਰ-131 ਦੀ ਬਿਜਾਈ ਕਰਨ ਲਈ ਪ੍ਰੇਰਿਆ ਗਿਆ ਅਤੇ ਆਉਣ ਵਾਲੇ ਸਮੇਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਅਤੇ ਪ੍ਰੇਰਿਤ ਕੀਤਾ | ਖੇਤੀਬਾੜੀ ਵਿਸਥਾਰ ਅਫ਼ਸਰ ਜੋਧਾਂ ਪ੍ਰੇਮਪ੍ਰੀਤ ਸਿੰਘ ਵਲੋਂ ਕੈਂਪ ਵਿਚ ਮਿੱਟੀ ਪਰਖ ਦੀ ਮਹੱਤਤਾ ਅਤੇ ਮਿੱਟੀ ਦੇ ਸੈਂਪਲ ਭਰਨ ਦੇ ਤਰੀਕੇ ਬਾਰੇ ਦੱਸਿਆ ਗਿਆ ਅਤੇ ਕਿਸਾਨਾਂ ਨੂੰ ਆਪਣੇ ਖੇਤ ਦੀ ਮਿੱਟੀ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ¢ ਖੇਤੀਬਾੜੀ ਵਿਕਾਸ ਅਫ਼ਸਰ ਬਰ੍ਹਮੀ ਅੰਮਿ੍ਤਪਾਲ ਸਿੰਘ ਨੇ ਕਿਸਾਨਾਂ ਨੂੰ ਹਰੀ ਖਾਦ, ਰੂੜੀ ਖਾਦ ਅਤੇ ਜਿਪਸਮ ਦੀ ਮਹੱਤਤਾ ਬਾਰੇ ਦੱਸਿਆ | ਡਾ: ਜਗਦੀਪ ਕੌਰ, ਕੀਟ ਵਿਗਿਆਨੀ (ਕਿ੍ਸ਼ੀ ਵਿਗਿਆਨ ਕੇਂਦਰ, ਸਮਰਾਲਾ) ਵਲੋਂ ਝੋਨੇ ਦੀ ਫ਼ਸਲ ਤੇ ਕੀੜੇ ਮਕੌੜੇ ਦੇ ਹਮਲੇ ਅਤੇ ਉਨ੍ਹਾਂ ਦੇ ਰੋਕਥਾਮ ਪ੍ਰਤੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ¢ ਡਾ: ਮਧੂ ਸ਼ੈਲੀ ਪਸ਼ੂ ਵਿਗਿਆਨੀ ਵਲੋਂ ਕਿਸਾਨਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ, ਖ਼ੁਰਾਕ ਅਤੇ ਦੁੱਧ ਉਤਪਾਦਨ ਵਧਾਉਣ ਬਾਰੇ ਜਾਣਕਾਰੀ ਦਿੱਤੀ ਗਈ | ਆਖ਼ਰ ਵਿਚ ਸਰਕਲ ਇੰਚਾਰਜ ਖੇਤੀਬਾੜੀ ਵਿਸਥਾਰ ਅਫ਼ਸਰ ਜੋਧਾਂ ਪ੍ਰੇਮਪ੍ਰੀਤ ਸਿੰਘ ਵਲੋਂ ਕਿਸਾਨਾਂ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਅਮਨਦੀਪ ਸਿੰਘ ਏ.ਐੱਸ.ਆਈ, ਹਰਪ੍ਰੀਤ ਸਿੰਘ (ਬੇਲਦਾਰ) ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਪਿੰਡ ਕਾਉਂਕੇ ਕਲਾਂ ਅਤੇ ਡਾਂਗੀਆਂ ਵਿਖੇ ਕੈਂਪ ਲਗਾਇਆ ਅਗਲੀ ਖ਼ਬਰ ਐੱਨ.ਆਰ.ਆਈ ਚੈਰੀਟੇਬਲ ਟਰੱਸਟ ਪੁੜੈਣ ਵਲੋਂ ਪਿੰਡ 'ਚ ਬੂਟੇ ਲਗਾਉਣ ਦਾ ਆਗਾਜ਼
Ad Position 24