13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਖੇਤੀਬਾੜੀ ਵਿਭਾਗ ਨੇ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਪਿੰਡ ਕਾਉਂਕੇ ਕਲਾਂ ਅਤੇ ਡਾਂਗੀਆਂ ਵਿਖੇ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 03-06-2025
ਜਗਰਾਉਂ, 2 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਜਗਰਾਉਂ ਡਾ: ਜਗਤਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਜਗਰਾਉਂ ਵਲੋਂ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਪਿੰਡ ਕਾਉਂਕੇ ਕਲਾਂ ਅਤੇ ਡਾਂਗੀਆਂ ਵਿਖੇ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਰੋਮਨ ਸ਼ਰਮਾ ਮੱਕੀ ਵਿਗਿਆਨੀ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਿਆਉਣ ਦੀ ਅਪੀਲ ਕੀਤੀ ਅਤੇ ਬਰਸਾਤੀ ਮੱਕੀ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ | ਉਨ੍ਹਾਂ ਕਿਸਾਨਾਂ ਨੂੰ ਮੱਕੀ ਦੀਆਂ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕੋਈ ਕਿਸਾਨ ਮੱਕੀ ਪ੍ਰਦਰਸ਼ਨੀ ਪਲਾਟ ਲਾਉਣਾ ਚਾਹੁੰਦਾ ਹੈ ਤਾਂ ਉਹ ਕਿਸਾਨਾਂ ਨੂੰ ਬਿਲਕੁਲ ਮੁਫ਼ਤ ਮੱਕੀ ਦਾ ਬੀਜ ਕੀਟਨਾਸ਼ਕ ਅਤੇ ਨਦੀਨ ਨਾਸ਼ਕ ਦਵਾਈਆਂ ਮੁਹੱਈਆ ਕਰਵਾਉਣਗੇ ਅਤੇ ਹੋਰ ਕਿਸਾਨਾਂ ਨੂੰ ਵੀ ਇਸ ਪਲਾਟ ਰਾਹੀਂ ਜਾਗਰੂਕ ਕਰਨਗੇ | ਇਸ ਦੇ ਨਾਲ ਹੀ ਡਾ. ਰੇਨੂ ਕਿ੍ਸ਼ਨਾ ਨੇ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਦੇ ਸਬੰਧ 'ਚ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਮੱਕੀ, ਮੂੰਗੀ, ਹਲਦੀ ਅਤੇ ਗੁੜ ਆਦਿ ਦੀ ਗੁਣਵੱਤਾ ਵਿਚ ਕਿਵੇਂ ਸੁਧਾਰ ਕਰਨਾ ਹੈ, ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜੇਕਰ ਕੋਈ ਵੀ ਕਿਸਾਨ ਇਸ ਸਬੰਧੀ ਟ੍ਰੇਨਿੰਗ ਲੈਣਾ ਚਾਹੁੰਦਾ ਹੈ ਤਾਂ ਸੀ.ਆਈ.ਪੀ.ਐੈੱਚ.ਈ.ਟੀ. ਵਲੋਂ ਕਿਸਾਨਾਂ ਨੂੰ ਟ੍ਰੇਨਿੰਗ ਮੁਹੱਈਆ ਕਰਵਾਈ ਜਾਂਦੀ ਹੈ | ਇਸ ਮੌਕੇ ਡਾ: ਜਸਵੰਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਜਗਰਾਓ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਸਿੱਧੀ ਬਿਜਾਈ ਬਹੁਤ ਹੀ ਕਾਰਗਰ ਸਿੱਧ ਹੋਵੇਗੀ ਅਤੇ ਇਸ ਨਾਲ ਫ਼ਸਲ 'ਤੇ ਬਿਮਾਰੀਆਂ ਤੇ ਕੀੜਿਆਂ ਦਾ ਹਮਲਾ ਵੀ ਘੱਟਦਾ ਹੈ | ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀਆਂ ਗੈਰ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਨਾ ਕਰਨ ਦੀ ਅਪੀਲ ਕੀਤੀ ਅਤੇ ਝੋਨੇ ਦੀਆਂ ਸਿਫਾਰਿਸ਼ ਸ਼ੁਦਾ ਪੀ.ਆਰ ਕਿਸਮਾਂ ਦੀ ਹੀ ਬਿਜਾਈ ਕਰਨ ਦੀ ਸਲਾਹ ਦਿੱਤੀ | ਇਸ ਮੌਕੇ ਡਾ. ਅਮਨਦੀਪ ਸਿੰਘ ਏਈਓ ਨੇ ਕਿਸਾਨਾਂ ਨੂੰ ਮਿੱਟੀ ਪਰਖ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਪੁਸ਼ਪਾ ਰਾਣੀ ਏ.ਡੀ.ਓ., ਸੁਖਮਿੰਦਰ ਸਿੰਘ, ਕੁਲਵੰਤ ਸਿੰਘ, ਪਰਮਪਾਲ ਸਿੰਘ, ਦਰਸ਼ਨ ਸਿੰਘ, ਸਰਬਜੀਤ ਸਿੰਘ ਅਤੇ ਕਿਸਾਨ ਵੀਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਕਿ ਵਲੋਂ ਸ਼ਹੀਦੀ ਪੁਰਬ ਤੇ ਸ਼ੇਰ-ਏ-ਪੰਜਾਬ ਦੀ ਬਰਸੀ ਦੇ ਪ੍ਰੋਗਰਾਮਾਂ ਦੀ ਸੂਚੀ ਜਾਰੀ <br/> ਅਗਲੀ ਖ਼ਬਰ ਜੋਧਾਂ ਵਿਚ 'ਵਿਕਸਿਤ ਖੇਤੀ ਸੰਕਲਪ ਅਭਿਆਨ' ਮੁਹਿੰਮ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24