20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਦੇਹੜਕਾ ਵਿਖੇ ਦੋ ਦਰਜਨ ਦੇ ਕਰੀਬ ਨੌਜਵਾਨ ਹਨ ਚਿੱਟੇ ਦੇ ਆਦੀ

Ad Position 21
No active advertisement
ਅਜੀਤ ਡੈਸਕ 04-06-2025
ਹਠੂਰ, 3 ਜੂਨ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਦੀ ਪੰਚਾਇਤ ਨੇ 'ਅਜੀਤ' ਨਾਲ ਗੱਲ ਕਰਦਿਆਂ ਮੌਜੂਦਾ ਸਮੇਂ ਚਿੱਟੇ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਅਣਿਆਈ ਮੌਤਾਂ ਪ੍ਰਤੀ ਫਿਕਰਮੰਦ ਹੁੰਦਿਆਂ ਚਿੰਤਾ ਜ਼ਾਹਿਰ ਕੀਤੀ | ਸਰਪੰਚ ਜਸਵੀਰ ਸਿੰਘ ਦੇਹੜਕਾ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੇ ਪਿੰਡ ਦੇਹੜਕਾ ਵਿਖੇ ਬੀਤੇ ਦਿਨੀਂ ਚਿੱਟੇ ਨਸ਼ੇ ਕਾਰਨ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਬੱਚਿਆਂ ਨੂੰ ਉਨ੍ਹਾਂ ਨੇ ਘਰ ਸੱਦ ਕੇ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਇਹ ਬੱਚੇ ਵੱਡੀ ਗਿਣਤੀ ਵਿਚ ਚਿੱਟੇ ਨਸ਼ੇ ਦੇ ਆਦੀ ਹੋ ਗਏ ਹਨ | ਉਨ੍ਹਾਂ ਕਿਹਾ ਕਿ ਉਹ ਸਮਝਦੇ ਸਨ ਕਿ ਉਨ੍ਹਾਂ ਦੇ ਪਿੰਡ ਚਿੱਟੇ ਤੋਂ ਬਚਾਅ ਹੈ, ਪਰ ਹੁਣ ਪਤਾ ਲਗਦਾ ਹੈ ਕਿ ਪਿੰਡ ਦੇ ਬਹੁਤ ਸਾਰੇ ਨੌਜਵਾਨ ਇਸ ਦੇ ਆਦੀ ਹਨ ਅਤੇ ਹਰ ਰੋਜ਼ ਚਿੱਟੇ ਦਾ ਨਸ਼ਾ ਕਰਦੇ ਹਨ | ਪ੍ਰੇਸ਼ਾਨੀ ਵਾਲੀ ਗੱਲ ਇਹ ਹੈ ਕਿ ਛੋਟੇ-ਛੋਟੇ ਬੱਚੇ ਵੀ ਇਸ ਦੀ ਗਿ੍ਫ਼ਤ ਵਿਚ ਆ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਅਖ਼ਬਾਰਾਂ ਤੱਕ ਸੀਮਤ ਨਾ ਹੋ ਕੇ ਸਗੋਂ ਜੇਕਰ ਇਮਾਨਦਾਰੀ ਨਾਲ ਚਲਾਈ ਜਾਵੇ ਤਾਂ ਉਹ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦੀ ਮੱਦਦ ਲਈ ਤਿਆਰ ਹਨ, ਪਰ ਚਿੱਟੇ ਨਸ਼ੇ ਦੀ ਸ਼ਰ੍ਹੇਆਮ ਵਿਕਰੀ ਤੇ ਵਰਤੋਂ ਹੋ ਰਹੀ ਹੈ | ਜਿਸ ਦਾ ਸਿੱਟਾ ਉਨ੍ਹਾਂ ਦੇ ਪਿੰਡ ਦੇ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ | ਜਿਸ ਦਾ ਪਿਤਾ ਪਹਿਲਾਂ ਹੀ ਸਵਰਗਵਾਸ ਹੋ ਗਿਆ ਸੀ | ਘਰ ਦਾ ਗੁਜ਼ਾਰਾ ਬੱਚੇ ਦੀ ਮਾਂ ਸਿਰ ਚਲਦਾ ਹੈ | ਅਜਿਹੇ ਕਿੰਨੇ ਹੀ ਪਰਿਵਾਰ ਇਸ ਤੋਂ ਪੀੜ੍ਹਤ ਹਨ | ਸੂਤਰਾਂ ਅਨੁਸਾਰ ਪਿੰਡ ਦੇਹੜਕਾ ਵਿਖੇ ਚਿੱਟੇ ਨਸ਼ੇ ਦੇ ਆਦੀ ਕਰੀਬ ਦੋ ਦਰਜਨ ਨੌਜਵਾਨ ਹਨ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਰਪੰਚ ਕਰਮਜੀਤ ਸਿੰਘ ਕੱਕੂ, ਜਥੇਦਾਰ ਸੁਖਦੇਵ ਸਿੰਘ ਖਹਿਰਾ ਪੰਚ, ਪਰਮਜੀਤ ਸਿੰਘ ਸਿੱਧੂ ਪੰਚ, ਬਲਜੀਤ ਸਿੰਘ ਸਿੱਧੂ ਪੰਚ, ਅਮਨਦੀਪ ਸਿੰਘ ਭੰਟੀ ਪੰਚ, ਵੀਰਬਲ ਸਿੰਘ ਪੰਚ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦੇ ਰਾਜ 'ਚ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ-ਸ਼ਿਵਾਲਿਕ ਅਗਲੀ ਖ਼ਬਰ ਬੀ.ਕੇ.ਯੂ. (ਡਕੌਂਦਾ) ਵਲੋਂ ਲੈਂਡ ਪੂਲਿੰਗ ਨੀਤੀ ਦੇ ਵਿਰੋਧ 'ਚ ਪਿੰਡ ਵਾਰ ਮੀਟਿੰਗਾਂ ਜਾਰੀ
Ad Position 24