ਹੰਬੜਾਂ, 3 ਜੂਨ (ਮੇਜਰ ਹੰਬੜਾਂ)-ਬਦਲਾਅ ਵਾਲੀ 'ਆਪ' ਸਰਕਾਰ ਦੇ ਰਾਜ 'ਚ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ, ਜਿਸ ਦੀ ਮਿਸਾਲ ਪ੍ਰਾਪਰਟੀ ਕਾਰੋਬਾਰੀ ਭਗਵੰਤ ਸਿੰਘ ਪੰਧੇਰ ਬੱਗਾ ਕਲਾਂ ਦੇ ਘਰ 'ਤੇ ਗੋਲੀਆਂ ਚਲਾਉਣ ਤੋਂ ਮਿਲਦੀ ਹੈ | ਇਹ ਪ੍ਰਗਟਾਵਾ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਸੂਬੇ ਦੇ ਵਿਗੜ ਰਹੇ ਹਾਲਾਤ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਹੰਬੜਾਂ ਵਿਖੇ ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ ਦੇ ਘਰ ਗੱਲਬਾਤ ਕਰਦਿਆਂ ਕੀਤਾ ਤੇ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਪ੍ਰਾਪਰਟੀ ਕਾਰੋਬਾਰੀ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਗਲਤ ਅਨਸਰਾਂ ਨੂੰ ਜਿੱਥੇ ਜਲਦੀ ਕਾਬੂ ਕਰੇ ਉੱਥੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਜਾਣ ਲਈ ਸਖ਼ਤ ਕਦਮ ਪੁੱਟੇ | ਸ: ਸ਼ਿਵਾਲਿਕ ਨੇ ਦੱਸਿਆ ਕਿ ਗਲਤ ਅਨਸਰਾਂ ਦੇ ਹੌਂਸਲੇ ਇੰਨ੍ਹੇ ਵੱਧ ਚੁੱਕੇ ਹਨ ਕਿ ਉਹ ਦਿਨ ਦਿਹਾੜੇ ਪੈਟਰੋਲ ਪੰਪਾਂ ਤੋਂ ਤੇਲ ਪਵਾਕੇ ਬਿਨਾਂ ਪੈਸੇ ਦਿੱਤੇ ਭੱਜਣ ਦੇ ਨਾਲ ਲੁੱਟਾਂ ਖੋਹਾਂ ਨੂੰ ਅੰਜਾਮ ਦੇ ਰਹੇ ਹਨ ਤੇ ਪੁਲਿਸ ਪ੍ਰਸ਼ਾਸ਼ਨ ਅਜਿਹੇ ਲੋਕਾਂ ਵਿਰੁੱਧ ਕਈ ਕਾਰਵਾਈ ਕਰਦਾ ਨਜ਼ਰ ਨਹੀਂ ਆ ਰਿਹਾ | ਸ਼ਿਵਾਲਿਕ ਨੇ ਦੱਸਿਆ ਕਿ ਉਨ੍ਹਾਂ ਦੇ ਪੈਟਰੋਲ ਪੰਪ ਤੋਂ ਬਿਨਾਂ ਨੰਬਰ ਗੱਡੀ ਤੇਲ ਪਵਾਕੇ ਕਈ ਵਾਰ ਬਿਨਾਂ ਪੈਸੇ ਦਿੱਤੇ ਰਫੂਚੱਕਰ ਹੋ ਚੁੱਕੀ ਹੈ ਤੇ ਪੁੁਲਿਸ ਵਲੋਂ ਅਜਿਹੇ ਗਲਤ ਅਨਸਰਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਸ: ਸ਼ਿਵਾਲਿਕ ਨੇ ਕਿਹਾ ਕਿ ਬਦਲਾਅ ਵਾਲੀ 'ਆਪ' ਸਰਕਾਰ ਦਿੱਲੀ ਵਾਲੇ ਲੋਕਾਂ ਦੀ ਸੁਰੱਖਿਆ 'ਚ ਲੱਗੀ ਹੋਈ ਹੈ ਜਦੋਂ ਕਿ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਸੂਬੇ ਦੇ ਲੋਕਾਂ ਦੀ ਜਾਨ ਮਾਲ ਦੀ ਕੋਈ ਪ੍ਰਵਾਹ ਨਹੀਂ | ਸ: ਸ਼ਿਵਾਲਿਕ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਹ ਲੁਧਿਆਣਾ ਦੇ ਕਾਰੋਬਾਰੀਆਂ ਦੀ ਸੁਰੱਖਿਆ ਨੂੰ ਜਿੱਥੇ ਯਕੀਨੀ ਬਣਾਉਣ ਉੱਥੇ ਲੁਧਿਆਣਾ ਅੰਦਰ ਜ਼ਿਮਨੀ ਚੋਣ ਨੂੰ ਲੈ ਕੇ ਲੱਗੇ ਚੋਣ ਜ਼ਾਬਤੇ ਦੇ ਚੱਲਦਿਆਂ ਚੋਣ ਕਮਿਸ਼ਨਰ ਵੀ ਪ੍ਰਾਪਰਟੀ ਕਾਰੋਬਾਰੀ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੀ ਘਟਨਾ ਦੀ