ਜਗਰਾਉਂ, 3 ਜੂਨ (ਵਿਨੋਦ ਕੁਮਾਰ)-ਸਪਰਿੰਗ ਡਿਊ ਸਕੂਲ ਵਿਖੇ ਪਿ੍ੰਸੀਪਲ ਰੀਨਾ ਜੈਦਿਕਾ ਦੀ ਰਹਿਨੁਮਾਈ ਹੇਠ ਅਤੇ ਸੀ.ਬੀ.ਐੱਸ.ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਗਤੀਵਿਧੀਆਂ ਦੇ ਅਧਾਰਿਤ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ 'ਏਕ ਭਾਰਤ ਸ੍ਰੇਸ਼ਟ ਭਾਰਤ' ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਆਰਟ ਵਿਚ ਮਿਊਜ਼ਿਕ, ਡਾਂਸ ਅਤੇ ਪੇਂਟਿੰਗ ਵਰਚੂਅਲ ਸਿਟੀ ਟੂਰ, ਭਾਸ਼ਾਂ ਦੀਆਂ ਬੇਸਿਕ ਬਣਤਰਾਂ, ਖੇਤਰੀ ਵਿਅੰਜਨ, ਸੱਭਿਆਚਾਰਕ ਪ੍ਰਾਪਤੀਆਂ, ਆਰਮੀ ਫੋਰਸਜ਼, ਆਜ਼ਾਦੀ ਘੁਲਾਟੀਏ, ਆਰਟਿਸਟ ਅਤੇ ਅਲੱਗ-ਅਲੱਗ ਖੇਤਰਾਂ ਵਿਚ ਪ੍ਰਸਿੱਧ ਮਹਾਨ ਸਖ਼ਸ਼ੀਅਤਾਂ ਬਾਰੇ ਦੱਸਿਆ ਗਿਆ | ਕੈਂਪ ਦੇ ਅੰਤਿਮ ਦਿਨ ਨਦੀਆਂ, ਇਤਿਹਾਸਿਕ ਇਮਾਰਤਾਂ ਅਤੇ ਬੱਚਿਆਂ ਦੇ ਮੋਟੀਵੇਸ਼ਨ ਲਈ ਕੁਇਜ਼ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਰੀਨਾ ਜੈਦਿਕਾ ਅਤੇ ਵਾਇਸ ਪਿ੍ੰਸੀਪਲ ਬੇਅੰਤ ਬਾਵਾ ਨੇ ਕੈਂਪ ਦੇ ਉਦੇਸ਼ ਬਾਰੇ ਦੱਸਦਿਆਂ ਕਿਹਾ ਕਿ ਸੀ.ਬੀ.ਐੱਸ.ਈ. ਦੁਆਰਾ ਦਿਸ਼ਾ-ਨਿਰਦੇਸ਼ਾਂ 'ਤੇ ਇਸ ਕੈਂਪ ਦਾ ਮੰਤਵ ਵਿਦਆਰਥੀਆਂ ਨੂੰ ਖੇਤਰੀ ਅਤੇ ਦੂਜੇ ਰਾਜਾਂ ਦੇ ਕਲਚਰ, ਪਹਿਰਾਵੇ, ਖਾਣੇ ਅਤੇ ਪੈਟਰਨ ਤੋਂ ਜਾਣੂ ਕਰਵਾਉਣਾ ਸੀ ਤਾਂ ਜੋ ਬੱਚਿਆਂ ਨੂੰ ਇਕ ਲੜੀ ਵਿਚ ਪਰੋਇਆ ਜਾ ਸਕੇ | ਇਸ ਦੌਰਾਨ ਬੱਚਿਆਂ ਤੋਂ ਇਲਾਵਾ ਸਕੂਲ ਅਧਿਆਪਕ ਕੁਲਜੀਤ ਕੌਰ, ਕਮਲਜੀਤ ਕੌਰ, ਅੰਜੂ ਬਾਲਾ, ਬਲਜੀਤ ਕੌਰ, ਸੁਮਨਦੀਪ ਕੌਰ ਅਤੇ ਸਮੂਹ ਮੈਨੇਜਮੈਂਟ ਮੈਂਬਰਜ਼ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦੁਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਹਾਜ਼ਰ ਸਨ |