20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸ੍ਰੀ ਸਵਾਮੀ ਬ੍ਰਹਮਾਨੰਦ ਜੀ ਭੂਰੀ ਵਾਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਰ੍ਹਮੀ ਦੀਆਂ ਵਿਦਿਆਰਥਣਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 04-06-2025
ਰਾਏਕੋਟ, 3 ਜੂਨ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਸਵਾਮੀ ਬ੍ਰਹਮਾਨੰਦ ਜੀ ਭੂਰੀ ਵਾਲੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਰ੍ਹਮੀ ਵਿਖੇ ਬੋਰਡ ਪ੍ਰੀਖਿਆਵਾਂ ਵਿਚੋਂ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆ ਪਿ੍ੰਸੀਪਲ ਹਰਿੰਦਰ ਕੌਰ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਨਤੀਜਿਆਂ ਵਿਚੋਂ ਵਿਦਿਆਰਥਣ ਸਾਨੀਆ ਨੇ 89.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ, ਮਨੂੰ ਪ੍ਰੀਆ ਨੇ 89.2 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਖੁਸ਼ਦੀਪ ਕੌਰ ਨੇ 83.7 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਬਾਰ੍ਹਵੀਂ ਕਲਾਸ ਦੇ ਸਾਇੰਸ ਗਰੁੱਪ ਦੇ ਨਤੀਜਿਆਂ ਵਿਚੋਂ ਮਨਜੋਤ ਕੌਰ ਨੇ 90 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਅਮਨਪ੍ਰੀਤ ਕੌਰ ਨੇ 83.4 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਗੁਰਲੀਨ ਕੌਰ ਨੇ 83.2 ਫ਼ੀਸਦੀ ਅੰਕਾਂ ਨਾਲ ਤੀਜਾ, ਕਾਮਰਸ ਗਰੁੱਪ ਦੇ ਨਤੀਜੇ ਵਿਚੋਂ ਮਹਿਕਦੀਪ ਕੌਰ, ਕੰਚਨਪ੍ਰੀਤ ਕੌਰ ਤੇ ਪਵਨਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਆਰਟਸ ਗਰੁੱਪ ਦੇ ਨਤੀਜੇ ਵਿਚੋਂ ਮਨਪ੍ਰੀਤ ਕੌਰ ਨੇ ਪਹਿਲੀ ਪੁਜੀਸ਼ਨ, ਸਿਮਰਨਜੀਤ ਕੁਮਾਰੀ ਨੇ ਦੂਜੀ ਤੇ ਅਕਾਸ਼ਦੀਪ ਕੌਰ ਨੇ ਤੀਜੀ ਪੁਜੀਸ਼ਨ ਹਾਸਲ ਕਰਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਚਮਕਾਇਆ | ਇਸ ਮੌਕੇ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਸਰਪੰਚ ਹਰਨੇਕ ਸਿੰਘ ਬਰ੍ਹਮੀ, ਸੰਸਥਾ ਕਮੇਟੀ ਦੇ ਚੇਅਰਮੈਨ ਸਾਬਕਾ ਸਰਪੰਚ ਸੁਖਪਾਲ ਸਿੰਘ ਬਰ੍ਹਮੀ, ਪਿ੍ੰਸੀਪਲ ਹਰਿੰਦਰ ਕੌਰ, ਖ਼ਜ਼ਾਨਚੀ ਮਾ: ਸੁਖਦੇਵ ਸਿੰਘ ਤੱਤਲਾ, ਸਕੱਤਰ ਡਾ. ਕਰਮਜੀਤ ਸਿੰਘ, ਮੈਂਬਰ ਬਹਾਦਰ ਸਿੰਘ, ਪ੍ਰੀਤਮ ਸਿੰਘ, ਮੋਹਣ ਸਿੰਘ, ਮੁਖਤਿਆਰ ਸਿੰਘ, ਗਿਆਨ ਸਿੰਘ, ਨਾਜਰ ਸਿੰਘ, ਕੈਪਟਨ ਜੋਰਾ ਸਿੰਘ, ਜਗਜੀਤ ਸਿੰਘ (ਸਾਰੇ ਕਮੇਟੀ ਮੈਂਬਰ) ਆਦਿ ਪਤਵੰਤਿਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੀਪ ਸਿੰਘ, ਕੁਲਵਿੰਦਰ ਸਿੰਘ, ਮਿਸ ਮੁਸਕਾਨ, ਰਾਜਵਿੰਦਰ ਕੌਰ, ਸੁਮਨਪਾਲ ਸਿੰਘ, ਜਸਵੀਰ ਸਿੰਘ, ਸ੍ਰੀਮਤੀ ਰਣਜੀਤ ਕੌਰ, ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਸੁਖਚੈਨ ਕੌਰ, ਸ਼੍ਰੀਮਤੀ ਸਰਬਜੋਤ ਕੌਰ, ਸ਼੍ਰੀਮਤੀ ਗੁਰਪ੍ਰੀਤ ਕੌਰ, ਕੈਂਪਸ ਮੈਨੇਜਰ ਚਮਕੌਰ ਸਿੰਘ, ਮਿਸ ਅਨੀਤਾ, ਸ਼੍ਰੀਮਤੀ ਸੁਖਦੇਵ ਕੌਰ, ਪੰਚ ਗੁਰਜੀਤ ਸਿੰਘ, ਪਸਵਕ ਚੇਅਰਮੈਨ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ. ਇੰਸਟੀਚਿਊਟ ਆਫ਼ ਸਿੱਧਵਾਂ ਖੁਰਦ ਦੀ ਵਿਦਿਆਰਥਣ ਸਿਮਰਨ ਕੌਰ ਧਾਲੀਵਾਲ ਦਾ ਪੰਜਾਬ ਯੂਨੀਵਰਸਿਟੀ 'ਚੋਂ ਤੀਜਾ ਸ... ਅਗਲੀ ਖ਼ਬਰ ਸਪਰਿੰਗ ਡਿਊ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
Ad Position 24