20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪਿੰਡ ਤਲਵੰਡੀ ਰਾਏ ਵਿਖੇ ਪੰਜਵੇਂ ਪਾਤਿਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 04-06-2025
ਰਾਏਕੋਟ, 3 ਜੂਨ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਕਰੀਬੀ ਪਿੰਡ ਤਲਵੰਡੀ ਰਾਏ ਵਿਖੇ ਗੁਰਦੁਆਰਾ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਅਤੇ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ 'ਚ ਜੂਨ 1984 ਦੌਰਾਨ ਹੋਏ ਹਮਲੇ ਵਿਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਪਰਮਾਰ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਇਸ ਸਮੇਂ ਸੰਗਤਾਂ ਵਲੋਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਿਸ ਵਿਚ ਪਿੰਡ ਵਾਸੀਆਂ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ | ਇਸ ਮੌਕੇ ਖ਼ਜ਼ਾਨਚੀ ਮਾ: ਰਾਜਮਿੰਦਰਪਾਲ ਸਿੰਘ, ਸੈਕਟਰੀ ਜਸਪ੍ਰੀਤ ਸਿੰਘ, ਕਾਰਜਕਾਰੀ ਪ੍ਰਧਾਨ ਮਹਿੰਦਰ ਸਿੰਘ, ਜਸਪਾਲ ਸਿੰਘ ਫੌਜੀ, ਹੈੱਡ ਗ੍ਰੰਥੀ ਚਮਕੌਰ ਸਿੰਘ, ਸਤਿਨਾਮ ਸਿੰਘ, ਜੋਗਿੰਦਰ ਸਿੰਘ, ਚਮਕੌਰ ਸਿੰਘ ਭੱਲੀ, ਡਾ: ਇੰਦਰਜੀਤ ਸਿੰਘ, ਜੱਗਾ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੁਰਜ ਕੁਲਾਰਾ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਨਮਾਨ ਅਗਲੀ ਖ਼ਬਰ ਸਹੌਲੀ ਵਿਖੇ ਪੀਰ ਬਾਬਾ ਰੌਸ਼ਨ ਸ਼ਾਹ ਜੀ ਦੇ ਸਥਾਨਾਂ 'ਤੇ ਭੰਡਾਰਾ, ਸੱਭਿਆਚਾਰਕ ਮੇਲਾ ਕਰਵਾਇਆ
Ad Position 24