20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਜੀ.ਐੱਚ.ਜੀ. ਨਰਸਿੰਗ ਕਾਲਜ ਵਿਚ ਫਰੈਸ਼ਰ ਪਾਰਟੀ

Ad Position 21
No active advertisement
ਅਜੀਤ ਡੈਸਕ 04-06-2025
ਰਾਏਕੋਟ, 3 ਜੂਨ (ਸੁਸ਼ੀਲ)-ਇਲਾਕੇ ਦੀ ਸਿਰਕੱਢ ਨਰਸਿੰਗ ਸੰਸਥਾ ਜੀ.ਐੱਚ.ਜੀ ਕਾਲਜ ਆਫ਼ ਨਰਸਿੰਗ ਵਿਚ ਦਾਖ਼ਲਾ ਲੈ ਕੇ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ | ਕਾਲਜ ਪਿ੍ੰਸੀਪਲ ਸ੍ਰੀਮਤੀ ਕਰਮਵੀਰ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ 'ਚ ਸੰਸਥਾ ਦੇ ਚੇਅਰਮੈਨ ਡਾ. ਬੀ.ਐੱਲ. ਬਾਂਸਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਸਮਾਗਮ ਵਿਚ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ | ਇਸ ਮੌਕੇ ਆਪਣੇ ਸੰਬੋਧਨ ਵਿਚ ਡਾ. ਬਾਂਸਲ ਨੇ ਕਾਲਜ ਵਿਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਵਿਦਿਆਰਥਣ ਰੁਪਨੀਤ ਕੌਰ ਨੂੰ ਮਿਸ ਫਰੈਸ਼ਰ ਚੁਣਿਆ ਗਿਆ | ਸਮਾਗਮ ਦੇ ਅੰਤ 'ਚ ਪਿ੍ੰਸੀਪਲ ਮੈਡਮ ਕਰਮਵੀਰ ਕੌਰ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਕਾਲਜ਼ ਦੇ ਨਿਯਮਾਂ ਬਾਰੇ ਜਾਣੂ ਕਰਵਾਇਆ ਅਤੇ ਪਾਬੰਦ ਰਹਿਣ ਦੀ ਹਦਾਇਤ ਕੀਤੀ | ਸਮਾਗਮ 'ਚ ਭਾਗ ਲੈ ਕੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਡਾ. ਬਾਂਸਲ ਅਤੇ ਪਿ੍ੰਸੀਪਲ ਕਰਮਵੀਰ ਕੌਰ ਵਲੋਂ ਕਾਲਜ ਸਟਾਫ ਦੇ ਸਹਿਯੋਗ ਨਾਲ ਇਨਾਮਾਂ ਦੀ ਵੰਡ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਬਾਜ਼ਾਰਾਂ 'ਚ ਚਲਾਈ ਸਫ਼ਾਈ ਮੁਹਿੰਮ ਅਗਲੀ ਖ਼ਬਰ ਫ਼ਲਦਾਰ ਬੂਟੇ ਤੇ ਸਬਜ਼ੀਆਂ ਗਰਮੀ ਦੇ ਕਹਿਰ ਤੋਂ ਬਚਾਉਣ ਲਈ ਬਾਗਬਾਨੀ ਵਿਭਾਗ ਵਲੋਂ ਪਿੰਡਾਂ 'ਚ ਕੈਂਪ
Ad Position 24