26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜੋਆਣਾ ਕਲਾਂ 'ਚ ਸਮਾਗਮ

Ad Position 21
No active advertisement
ਅਜੀਤ ਡੈਸਕ 05-06-2025
ਹਲਵਾਰਾ, 4 ਜੂਨ (ਮਨਦੀਪ ਸਿੰਘ ਉੱਭੀ)-ਇਤਿਹਾਸਕ ਨਗਰ ਗੁਰਦੁਆਰਾ ਮੰਜੀ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਰਾਜੋਆਣਾ ਕਲਾਂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਅਮਰੀਕ ਸਿੰਘ ਤੋਂ ਵਰੋਸਾਏ ਬਾਬਾ ਬਲਦੇਵ ਸਿੰਘ ਦੇ ਉਪਰਾਲੇ ਸਦਕਾ ਸ਼ਹੀਦਾਂ ਦੇ ਸਰਤਾਜ, ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਤਿੰਨ ਰੋਜ਼ਾ ਪਹਿਲਾਂ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਤੋਂ ਉਪਰੰਤ ਹਜੂਰੀ ਰਾਗੀ ਭਾਈ ਜਗਰਾਜ ਸਿੰਘ ਤਲਵੰਡੀ ਰਾਏ ਵੱਲੋਂ ਅੰਮਿ੍ਤ ਵੇਲੇ ਦੀ ਹਾਜ਼ਰੀ ਤੋਂ ਉਪਰੰਤ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲੇ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੰੂ ਕਰਵਾਇਆ ਗਿਆ | ਇਸ ਮੌਕੇ ਬਾਬਾ ਬਲਦੇਵ ਸਿੰਘ ਰਾਜੋਆਣਾ ਕਲਾਂ ਜਲਾਲ ਵਾਲਿਆਂ ਨੇ ਜਿੱਥੇ ਬਾਬਾ ਮਨਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ, ਉੱਥੇ ਹੀ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਇਤਿਹਾਸ ਦੇ ਪਹਿਲੇ ਲਾਸਾਨੀ ਸ਼ਹੀਦ ਹਨ | ਉਨ੍ਹਾਂ ਕਿਹਾ ਅੱਜ ਸਾਨੂੰ ਲੋੜ ਹੈ, ਗੁਰੂਆਂ ਵਲੋਂ ਸਾਡੇ ਲਈ ਕੀਤੀਆਂ ਕੁਰਬਾਨੀਆਂ ਦੇ ਇਤਿਹਾਸ ਨੂੰ ਨਵੀਂ ਪੀੜੀ ਨੂੰ ਜਾਣੂ ਕਰਵਾਇਆ ਜਾਵੇ | ਉਨ੍ਹਾਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਭਾਈ ਜਗਰਾਜ ਸਿੰਘ ਤਲਵੰਡੀ ਵਾਲੇ, ਹੈੱਡ ਗ੍ਰੰਥੀ ਕੁਲਵੰਤ ਸਿੰਘ, ਰਾਜਵਿੰਦਰ ਸਿੰਘ, ਰਾਮਪਿਆਰਾ ਸਿੰਘ, ਸਾਬਕਾ ਸਰਪੰਚ ਨਿਰਭੈ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ ਰਾਜੋਆਣਾ, ਸਰਪੰਚ ਜਸਵਿੰਦਰ ਕੌਰ ਰਾਜੋਆਣਾ, ਪ੍ਰਧਾਨ ਗੁਰਮੇਲ ਸਿੰਘ, ਸੁਖਦਰਸ਼ਨ ਸਿੰਘ ਬੁਡੇਲ, ਗੁਰਦੀਪ ਸਿੰਘ ਹੈੱਡ ਲਾਗਰੀ, ਬਾਬਾ ਜੁਗਿੰਦਰ ਸਿੰਘ, ਬਾਬਾ ਰਣਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਦੇ ਸਮਾਗਮਾਂ 'ਚ ਵੱਧ-ਚੜ੍ਹ ਕੇ ਫੈੱਡਰੇਸ਼ਨ ਗਰੇਵਾਲ ਸ਼ਮੂਲੀਅਤ ਕਰੇਗੀ-ਭਾਈ ਗਰੇਵਾ... ਅਗਲੀ ਖ਼ਬਰ ਹੰਬੜਾਂ ਇਲਾਕੇ 'ਚ ਅੱਜ ਬਿਜਲੀ ਬੰਦ ਰਹੇਗੀ
Ad Position 24