26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਦੇ ਸਮਾਗਮਾਂ 'ਚ ਵੱਧ-ਚੜ੍ਹ ਕੇ ਫੈੱਡਰੇਸ਼ਨ ਗਰੇਵਾਲ ਸ਼ਮੂਲੀਅਤ ਕਰੇਗੀ-ਭਾਈ ਗਰੇਵਾਲ/ਜਥੇਦਾਰ ਖ਼ਾਲਸਾ

Ad Position 21
No active advertisement
ਅਜੀਤ ਡੈਸਕ 05-06-2025
ਜਗਰਾਉਂ, 4 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪੁਰਾਤਨ ਇਤਿਹਾਸ ਨੂੰ ਦਰਸਾਉਂਦਿਆਂ ਗੁਰਧਾਮਾਂ ਦੀ ਰਾਖੀ ਅਤੇ ਪਵਿੱਤਰਤਾ ਦੀ ਕਾਇਮੀ ਲਈ ਗੁਰੂ ਦੇ ਸਿੱਖਾਂ ਨੇ ਹਮੇਸ਼ਾਂ ਸ਼ੀਸ਼ ਤਲੀ 'ਤੇ ਰੱਖ ਕੇ ਜੰਗਾਂ ਲੜੀਆਂ | ਮੌਜੂਦਾ ਸਮੇਂ ਜੂਨ 1984 ਦੇ ਸਾਕੇ ਦੇ ਮਹਾਨ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲੇ ਸ਼ਹੀਦ ਭਾਈ ਅਮਰੀਕ ਸਿੰਘ ਜੀ, ਬਾਬਾ ਠਾਰਾ ਸਿੰਘ ਜੀ, ਜਰਨਲ ਸੁਬੇਗ ਸਿੰਘ ਸਮੇਤ ਸੈਂਕੜੇ ਸਿਰਲੱਥ ਯੋਧਿਆਂ ਨੇ ਇੰਦਰਾ ਗਾਂਧੀ ਦੇ ਹੁਕਮਾਂ 'ਤੇ ਚੜੀ ਭਾਰਤੀ ਫੌਜ ਦੇ ਟੈਂਕ, ਤੋਪਾਂ ਅਤੇ ਵੱਡੀ ਗਿਣਤੀ ਫੌਜ਼ ਨਾਲ ਲੋਹਾ ਲੈਂਦਿਆਂ ਮੂੰਹ ਤੋੜਵਾਂ ਜਵਾਬ ਦਿੱਤਾ | ਉਨ੍ਹਾਂ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਸਾਂਝੇ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮਾਗਮ ਆਯੋਜਿਤ ਕੀਤੇ ਜਾਂਦੇ ਹਨ | ਸਿੱਖ ਸਟੂਡੈਂਟ ਫੈੱਡਰੇਸ਼ਨ ਗਰੇਵਾਲ ਹਰ ਸਾਲ ਦੀ ਤਰ੍ਹਾਂ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਦਰਬਾਰ ਸਾਹਿਬ ਪਹੁੰਚੇਗੀ | ਇਹ ਜਾਣਕਾਰੀ ਫੈੱਡਰੇਸ਼ਨ ਦੇ ਸੀਨੀਅਰ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ, ਪਰਮਜੀਤ ਸਿੰਘ ਧਰਮ ਸਿੰਘ ਵਾਲਾ ਅਤੇ ਦਿਲਬਾਗ ਸਿੰਘ ਵਿਰਕ ਨੇ ਸਾਂਝੇ ਤੌਰ 'ਤੇ ਦਿੱਤੀ | ਉਕਤ ਆਗੂਆਂ ਨੇ ਕਿਹਾ ਕਿ 6 ਜੂਨ ਦਾ ਦਿਹਾੜਾ ਇਤਿਹਾਸ ਦਾ ਸੁਨਹਿਰਾ ਪੰਨਾ ਹੈ, ਸ਼ਹੀਦਾਂ ਦੀ ਜੰਗ ਗੁਰੂ ਸਾਹਿਬਾਨ ਦੇ ਸਿਧਾਂਤਾਂ ਦੀ ਪਹਿਰੇਦਾਰੀ ਦੀ ਮੂੰਹ ਬੋਲਦੀ ਤਸਵੀਰ ਹੈ | ਸ਼ਹੀਦ ਸਭ ਦੇ ਸਾਂਝੇ ਹੁੰਦੇ ਹਨ ਪਰ ਅੱਜ ਦੇ ਸਮੇਂ ਉਪਜੇ ਹਾਲਾਤਾਂ 'ਤੇ ਬੜੇ ਹੀ ਦੁਖੀ ਮਨ ਨਾਲ ਟਿੱਪਣੀ ਕਰਦਿਆਂ ਕਿਹਾ ਕਿ ਸੱਤ੍ਹਾ 'ਤੇ ਬੈਠੇ ਲੋਕ ਅਤੇ ਸਿੱਖ ਵਿਰੋਧੀ ਤਾਕਤਾਂ ਤਰ੍ਹਾਂ-ਤਰ੍ਹਾਂ ਦੀਆਂ ਸਾਜ਼ਿਸਾਂ ਰਚ ਰਹੀਆਂ ਹਨ | ਪਹਿਲਾਂ ਜਥੇਬੰਦੀਆਂ ਦੇ ਵਿਚਾਰਧਾਰਕ ਵੱਖਰੇਵਿਆਂ ਦੇ ਮਾਮਲੇ ਜ਼ਰੂਰ ਦਿਖਾਈ ਦਿੰਦੇ ਰਹਿੰਦੇ ਸੀ, ਪਰ ਅੱਜ ਪਹਿਲੀ ਵਾਰ ਅਸੀਂ ਸ਼ਹੀਦਾਂ ਨੂੰ ਵੀ ਵੰਡ ਕੇ ਰੱਖ ਦਿੱਤਾ ਹੈ, ਜਿਸ ਨਾਲ ਸੰਗਤ ਦੇ ਮਨ 'ਤੇ ਕਾਫ਼ੀ ਠੇਸ ਪਹੁੰਚੀ ਹੈ, ਜਿਸ ਤੋਂ ਕੌਮ ਨੂੰ ਬਚਣਾ ਚਾਹੀਦਾ ਸੀ | ਭਾਈ ਗਰੇਵਾਲ ਤੇ ਸਾਥੀਆਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਪੰਥਕ ਭਾਵਨਾਵਾਂ ਨੂੰ ਸਮਝਦਿਆਂ ਛੇ ਜੂਨ ਦੇ ਸਮਾਗਮਾਂ ਵਿਚ ਹਾਜ਼ਰੀਆਂ ਭਰਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਚੌਂਕੀ ਜਲਾਲਦੀਵਾਲ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜੋਆਣਾ ਕਲਾਂ 'ਚ ਸਮਾਗਮ
Ad Position 24