ਰਾਏਕੋਟ, 4 ਜੂਨ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਅੰਕੁਰ ਗੁਪਤਾ ਆਈ.ਪੀ.ਐÉਸ ਸੀਨੀਅਰ ਕਪਤਾਨ ਪੁਲਿਸ ਲੁਧਿਆਣਾ (ਦਿਹਾਤੀ) ਵਲੋਂ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਹਰਜਿੰਦਰ ਸਿੰਘ ਡੀ.ਐੱਸ.ਪੀ ਰਾਏਕੋਟ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੁਲਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਰਾਏਕੋਟ ਦੀ ਨਿਗਰਾਨੀ ਹੇਠ ਏ.ਐੱਸ.ਆਈ ਲਖਵੀਰ ਸਿੰਘ ਇੰਚਾਰਜ ਚੌਂਕੀ ਜਲਾਲਦੀਵਾਲ ਨੇ ਮੁਖਬਰ ਵਲੋਂ ਦਿੱਤੀ ਇਤਲਾਹ 'ਤੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ | ਇਸ ਮੌਕੇ ਚੌਂਕੀ ਇੰਚਾਰਜ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰੀ ਮਿਲੀ ਸੀ ਕਿ ਅਮਨਦੀਪ ਸਿੰਘ ਉਰਫ ਅਮਨਾ ਪੁੱਤਰ ਚਮਕੌਰ ਸਿੰਘ ਵਾਸੀ ਰਾਮਗੜ੍ਹ ਸਿਵੀਆਂ ਥਾਣਾ ਸਦਰ ਰਾਏਕੋਟ ਜ਼ਿਲ੍ਹਾ ਲੁਧਿਆਣਾ, ਜੋ ਨਸ਼ੀਲ਼ੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਕਰਨ ਲਈ ਪਿੰਡ ਜਲਾਲਦੀਵਾਲ ਨੂੰ ਜਾ ਰਿਹਾ ਹੈ | ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਉਕਤ ਅਮਨਦੀਪ ਸਿੰਘ ਉਰਫ਼ ਅਮਨਾ ਨੂੰ ਦਾਣਾ ਮੰਡੀ ਜਲਾਲਦੀਵਾਲ ਤੋਂ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਥਾਣਾ ਸਦਰ ਰਾਏਕੋਟ ਵਿਖੇ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ |