26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜਗਰਾਉਂ ਹਲਕੇ ਦੇ ਚਾਰ ਪਿੰਡਾਂ ਦੀਆਂ ਪੰਚਾਇਤਾਂ ਨੇ ਕਲੇਰ ਦੀ ਅਗਵਾਈ 'ਚ 'ਲੈਂਡ ਪੂਲਿੰਗ' ਨੀਤੀ ਰੱਦ ਕਰਨ ਲਈ ਗਲਾਡਾ ਦੇ ਚੀਫ਼ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 05-06-2025
ਚੌਂਕੀਮਾਨ, 4 ਜੂਨ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਗਰਾਉਂ ਦੇ ਇੰਚਾਰਜ ਸਾਬਕਾ ਵਿਧਾਇਕ ਐੱਸ.ਆਰ ਕਲੇਰ ਦੀ ਅਗਵਾਈ ਹੇਠ ਪਿੰਡ ਮਲਕ ਦੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਪਿੰਡ ਸਿੱਧਵਾਂ ਕਲਾਂ ਦੇ ਸਰਪੰਚ ਸਰਨਪ੍ਰੀਤ ਸਿੰਘ ਸਿੱਧਵਾਂ, ਪਿੰਡ ਪੋਨਾ ਦੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਤੇ ਸਾਬਕਾ ਸਰਪੰਚ ਗੁਰਬਿੰਦਰ ਸਿੰਘ ਪੋਨਾ, ਕਿਸਾਨ ਆਗੂ ਨਰਿੰਦਰ ਸਿੰਘ ਨਿੰਦਾ ਸਿੱਧਵਾਂ ਕਲਾਂ, ਪਿੰਡ ਮਲਕ ਦੇ ਸਰਪੰਚ ਜਗਤਾਰ ਸਿੰਘ ਮਲਕ ਤੇ ਪਿੰਡ ਅਲੀਗੜ੍ਹ ਦੇ ਜੇ.ਪੀ ਸਿੰਘ ਅਲੀਗੜ੍ਹ ਨੇ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਚੀਫ਼ ਨੂੰ ਮੰਗ ਪੱਤਰ ਦਿੱਤਾ | ਜਿਸ ਵਿਚ ਉਨ੍ਹਾਂ ਨੇ ਮੰਗ ਕੀਤੀ ਕਿ ਪਿੰਡ ਮਲਕ, ਸਿੱਧਵਾਂ ਕਲਾਂ, ਪੋਨਾ ਤੇ ਅਲੀਗੜ੍ਹ ਦੀਆਂ ਖੇਤੀ ਯੋਗ ਉਪਜਾਊ ਜ਼ਮੀਨਾਂ ਕਿਸੇ ਵੀ ਹਾਲਤ ਵਿਚ ਲੈਂਡ ਪੂਲਿੰਗ ਨੀਤੀ ਤਹਿਤ ਐਕਵਾਇਰ ਨਹੀਂ ਹੋਣ ਦਿੱਤੀਆਂ ਜਾਣਗੀਆਂ ਤੇ ਕਿਸਾਨ ਵੀਰ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਦੇ ਹਨ ਤੇ ਸਰਕਾਰ ਨੂੰ ਮੰਗ ਕਰਦੇ ਹਨ ਕਿ ਲੈਂਡ ਪੂਲਿੰਗ ਨੀਤੀ ਜਲਦੀ ਰੱਦ ਕੀਤੀ ਜਾਵੇ | ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ ਕਲੇਰ ਨੇ ਕਿਹਾ ਪਿੰਡ ਮਲਕ, ਸਿੱਧਵਾਂ ਕਲਾਂ, ਪੋਨਾ ਤੇ ਅਲੀਗੜ੍ਹ ਨੇ ਆਮ ਇਜਲਾਸ ਸੱਦ ਕੇ ਲੈਂਡ ਪੂਲਿੰਗ ਨੀਤੀ ਵਿਰੁੱਧ ਮਤੇ ਪਾਏ ਹਨ, ਜਿਨ੍ਹਾਂ ਦੀਆਂ ਕਾਪੀਆਂ ਵੀ ਮੰਗ ਪੱਤਰ ਨਾਲ ਦਿੱਤੀਆਂ ਗਈਆਂ ਹਨ | ਜਿਸ ਵਿਚ ਕਿਸਾਨ ਵੀਰ ਕਿਸੇ ਵੀ ਹਾਲਤ ਵਿਚ ਆਪਣੀ ਜ਼ਮੀਨ ਨਹੀਂ ਦੇਣਾ ਚਾਹੁੰਦੇ, ਕਿਉਂਕਿ ਉਸ ਜ਼ਮੀਨ ਤੋਂ ਜਿੱਥੇ ਉਹ ਆਪਣਾ ਪਰਿਵਾਰ ਪਾਲਦਾ ਹੈ, ਉੱਥੇ ਹੀ ਦੇਸ਼ ਦਾ ਅਨਾਜ ਭੰਡਾਰ ਵੀ ਭਰਦਾ ਹੈ | ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਰਪੰਚ ਸਰਨਪ੍ਰੀਤ ਸਿੰਘ ਸਿੱਧਵਾਂ, ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ, ਸਾਬਕਾ ਸਰਪੰਚ ਗੁਰਬਿੰਦਰ ਸਿੰਘ ਪੋਨਾ, ਕਿਸਾਨ ਆਗੂ ਨਰਿੰਦਰ ਸਿੰਘ ਨਿੰਦਾ ਸਿੱਧਵਾਂ ਕਲਾਂ, ਸਰਪੰਚ ਜਗਤਾਰ ਸਿੰਘ ਮਲਕ ਤੇ ਜੇ.ਪੀ ਸਿੰਘ ਅਲੀਗੜ੍ਹ ਨੇ ਜਗਰਾਉਂ ਹਲਕੇ ਤੇ ਦਾਖੇ ਹਲਕੇ ਦੀਆਂ ਸਮੁੱਚੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਲੈਂਡ ਪੂਲਿੰਗ ਨੀਤੀ ਵਿਰੁੱਧ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਤੇ ਪਾਉਣ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਕਾਬੂ, ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ 4-4 ਮਾਮਲੇ ਦਰਜ ਅਗਲੀ ਖ਼ਬਰ ਪੁਲਿਸ ਚੌਂਕੀ ਜਲਾਲਦੀਵਾਲ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ
Ad Position 24