26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਕਾਬੂ, ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ 4-4 ਮਾਮਲੇ ਦਰਜ

Ad Position 21
No active advertisement
ਅਜੀਤ ਡੈਸਕ 05-06-2025
ਜਗਰਾਉਂ, 4 ਜੂਨ (ਗੁਰਦੀਪ ਸਿੰਘ ਮਾਲਕ)-ਪੁਲਿਸ ਥਾਣਾ ਸਿਟੀ ਜਗਰਾਉਂ ਵਲੋਂ ਇਕ ਮੋਟਰਸਾਈਕਲ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਗਰੋਹ ਦੇ ਤਿੰਨ ਮੈਂਬਰਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਥਾਣੇ ਦੇ ਏ.ਐੱਸ.ਆਈ ਸਮਿੰਦਰ ਸਿੰਘ ਨੇ ਦੱਸਿਆ ਕੀ ਉਹ ਸਾਥੀ ਪੁਲਿਸ ਮੁਲਾਜ਼ਮਾ ਸਮੇਤ ਮਲਕ ਚੌਂਕ ਵਿਚ ਮੌਜੂਦ ਸਨ | ਇਸ ਮੌਕੇ ਮੁਖਬਰ ਨੇ ਸੂਚਨਾ ਦਿੱਤੀ ਪਿੰਡ ਕੋਠੇ ਖਜੂਰਾਂ ਤੋਂ ਅਲੀਗੜ੍ਹ ਵੱਲ ਨੂੰ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਤਿੰਨ ਜਾਣੇ ਚੋਰੀ ਕੀਤੇ ਮੋਟਰਸਾਈਕਲ ਵੇਚਣ ਲਈ ਜਾ ਰਹੇ ਹਨ | ਜਿਸ 'ਤੇ ਤੁਰੰਤ ਨਾਕਾਬੰਦੀ ਕਰਕੇ ਦੋਸ਼ੀਆਂ ਨੂੰ ਕਾਬੂ ਕਰ ਲਿਆ | ਜਿੱਦਾਂ ਦੀ ਪਹਿਚਾਣ ਜਤਿੰਦਰ ਸਿੰਘ ਉਰਫ਼ ਜੋਤ ਪੁੱਤਰ ਦੀਵਾਨ ਸਿੰਘ, ਲਾਡੀ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਬੱਸੀਆਂ ਅਤੇ ਮਨਦੀਪ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਰਾਊਵਾਲ ਵਜੋਂ ਹੋਈ ਹੈ | ਦੋਸ਼ੀਆਂ ਕੋਲੋਂ ਇਕ ਬਿਨਾਂ ਨੰਬਰ ਹੀ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ | ਜਿਨ੍ਹਾਂ ਖਿਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ ਵਿਚ ਮਾਮਲਾ ਦਰਜ ਕੀਤਾ ਗਿਆ | ਏ.ਐਸ.ਆਈ ਸਮਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਜਤਿੰਦਰ ਸਿੰਘ ਅਤੇ ਮਨਦੀਪ ਸਿੰਘ ਖਿਲਾਫ਼ ਪਹਿਲਾਂ ਵੀ ਚਾਰ-ਚਾਰ ਮਾਮਲੇ ਦਰਜ ਹਨ |
Ad Position 22
No active advertisement
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਜਗਰਾਉਂ ਹਲਕੇ ਦੇ ਚਾਰ ਪਿੰਡਾਂ ਦੀਆਂ ਪੰਚਾਇਤਾਂ ਨੇ ਕਲੇਰ ਦੀ ਅਗਵਾਈ 'ਚ 'ਲੈਂਡ ਪੂਲਿੰਗ' ਨੀਤੀ ਰੱਦ ਕਰਨ ਲਈ ਗਲਾਡਾ ਦੇ...
Ad Position 24