ਜਗਰਾਉਂ, 4 ਜੂਨ (ਗੁਰਦੀਪ ਸਿੰਘ ਮਲਕ)-ਪੁਲਿਸ ਥਾਣਾ ਸਿਟੀ ਜਗਰਾਉਂ ਵਲੋਂ ਇਕ ਕਥਿਤ ਦੋਸ਼ੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ | ਇਸ ਸੰਬੰਧੀ ਏ.ਐਸ.ਆਈ ਰਣਧੀਰ ਸਿੰਘ ਨੇ ਦੱਸਿਆ ਗਿਆ ਹੈ | ਕਿ ਉਹ ਸਾਥੀ ਮੁਲਾਜ਼ਮਾਂ ਸਮੇਤ ਗਸਤ ਕਰ ਰਹੇ ਸਨ | ਇਸ ਮੌਕੇ ਇਕ ਮੁਖਬਰ ਨੇ ਸੂਚਨਾ ਦਿੱਤੀ ਕਿ ਨਤੀਸ਼ ਕੁਮਾਰ ਪੁੱਤਰ ਬਲਵਿੰਦਰ ਪਾਲ ਵਾਸੀ ਪੁਰਾਣੀ ਗਊਸ਼ਾਲਾ ਜਗਰਾਉਂ ਜੋ ਕਿ ਲੰਮੇ ਸਮੇਂ ਤੋਂ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ, ਉਹ ਅੱਜ ਖੰਡ ਮਿੱਲ ਤੋਂ ਕੋਠੇ ਅੱਠ ਚੱਕ ਵੱਲ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਿਹਾ | ਜਿਸ 'ਤੇ ਤੁਰੰਤ ਨਾਕਾਬੰਦੀ ਕਰਕੇ ਦੋਸ਼ੀ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਜਿਸ ਦੇ ਖਿਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ ਵਿਚ ਮਾਮਲਾ ਦਰਜ ਕੀਤਾ ਗਿਆ |