26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਧਰਮੀ ਫ਼ੌਜੀ ਭਾਈ ਪਰਮਜੀਤ ਸਿੰਘ ਜੋੜਾ ਸਾਹਿਬ ਸੁਧਾਰ ਵਾਲਿਆਂ ਨੂੰ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 05-06-2025
ਗੁਰੂਸਰ ਸੁਧਾਰ, 4 ਜੂਨ (ਜਗਪਾਲ ਸਿੰਘ ਸਿਵੀਆਂ)-ਸੰਨ 1984 'ਚ ਸ੍ਰੀ ਦਰਬਾਰ ਸਾਹਿਬ ਤੇ ਫੌਜੀ ਹਮਲੇ ਦੇ ਰੋਸ ਵਜੋਂ ਫੌਜ ਤੋਂ ਬਗਾਵਤ ਕਰਨ ਧਰਮੀ ਫੌਜੀ ਭਾਈ ਪਰਮਜੀਤ ਸਿੰਘ ਜੋੜਾ ਸਾਹਿਬ ਵਾਲਿਆਂ ਦੀ ਯਾਦ ਵਿਚ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪੱਤੀ ਗਿੱਲ ਸੁਧਾਰ ਵਿਖੇ ਕਰਵਾਇਆ ਗਿਆ | ਸਮਾਗਮ ਦੌਰਾਨ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਸੁਧਾਰ ਦੇ ਹਜ਼ੂਰੀ ਰਾਗੀ ਭਾਈ ਰੁਪਿੰਦਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਇਸ ਉਪਰੰਤ ਕਥਾ-ਵਾਚਕ ਭਾਈ ਰਵਿੰਦਰਪਾਲ ਸਿੰਘ ਵਲੋਂ ਕਥਾ ਦੁਆਰਾ ਨਿਹਾਲ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਹਰਮੇਲ ਸਿੰਘ ਗਿੱਲ ਵਲੋਂ ਭਾਈ ਪਰਮਜੀਤ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਪੰਥਕ ਸੇਵਾਵਾਂ ਦਾ ਜ਼ਿਕਰ ਕੀਤਾ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਬਾ ਨਰਿੰਦਰ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਵਲੋਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਸਿੰਘ ਨੇ ਅਰਦਾਸ ਸਮਾਗਮ ਦੌਰਾਨ ਭਾਈ ਪਰਮਜੀਤ ਸਿੰਘ ਦੀਆਂ ਪੰਥਕ ਸੇਵਾਵਾਂ ਦਾ ਜਿਕਰ ਕੀਤਾ | ਚੇਅਰਮੈਨ ਤੇਜਪਾਲ ਸਿੰਘ ਗਿੱਲ ਵਲੋਂ ਵੀ ਸ਼ਰਧਾਂਜਲੀ ਭੇਟ ਕੀਤੀ | ਅਰਦਾਸ ਸਮਾਗਮ ਵਿਚ ਹਾਜ਼ਰੀ ਭਰਦਿਆਂ ਭਾਈ ਪਰਮਜੀਤ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ | ਸਮਾਗਮ ਦੌਰਾਨ ਸਰਪੰਚ ਹਰਮੇਲ ਸਿੰਘ ਧਾਲੀਵਾਲ, ਸਾਬਕਾ ਸਰਪੰਚ ਹਰਮਿੰਦਰ ਸਿੰਘ ਪੱਪ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਭਾਈ ਪਰਮਜੀਤ ਸਿੰਘ ਦੇ ਸਪੁੱਤਰ ਜਸਵਿੰਦਰ ਸਿੰਘ ਨੂੰ ਸਰਬੱਤ ਦਾ ਭਲਾ ਟਰੱਸਟ, ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਸੁਧਾਰ,, ਜੀ.ਐੱਚ.ਜੀ ਸਪੋਰਟਸ ਕਲੱਬ ਸੁਧਾਰ, ਗੁਰਦੁਆਰਾ ਸ਼ਹੀਦਾਂ ਸਧਾਰ ਅਤੇ ਗ੍ਰਾਮ ਪੰਚਾਇਤ ਪੱਤੀ ਗਿੱਲ ਵਲੋਂ ਦਸਤਾਰ ਭੇਟ ਕੀਤੀ ਗਈ | ਇਸ ਮੌਕੇ ਭਾਈ ਜਸਵੰਤ ਸਿੰਘ, ਸਰਪੰਚ ਇੰਦਰਜੀਤ ਸਿੰਘ, ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ, ਮੈਨੇਜਰ ਅਮਰੀਕ ਸਿੰਘ, ਭਾਈ ਰਾਜਿੰਦਰ ਸਿੰਘ ਧਾਲੀਵਾਲ, ਸਾਬਕਾ ਸਰਪੰਚ ਭਗਵੰਤ ਸਿੰਘ, ਸਾਬਕਾ ਚੇਅਰਮੈਨ ਮਿਹਰ ਸਿੰਘ, ਹਾਕਮ ਸਿੰਘ ਗਿੱਲ, ਸੁਖਵਿੰਦਰ ਸਿੰਘ ਬੜੈਚ, ਸਾਬਕਾ ਸਰਪੰਚ ਹਰਨੇਕ ਸਿੰਘ, ਬਲਵਿੰਦਰ ਸਿੰਘ ਬਿੱਲੂ, ਗੁਰਦੇਵ ਸਿੰਘ ਧਾਲੀਵਾਲ, ਸਾਬਕਾ ਸਰਪੰਚ ਸਤਵੰਤ ਸਿੰਘ, ਜਥੇ: ਜਸਵਿੰਦਰ ਸਿੰਘ, ਅਵਤਾਰ ਸਿੰਘ ਗਿੱਲ, ਬਾਬਾ ਹੁਸ਼ਿਆਰ ਸਿੰਘ, ਇੰਦਰਜੀਤ ਸਿੰਘ ਨਿੱਕੂ, ਬਲਵਿੰਦਰ ਸਿੰਘ ਧਾਲੀਵਾਲ, ਗੁਰਵਿੰਦਰ ਸਿੰਘ, ਬਾਬਾ ਗੁਰਜੀਤ ਸਿੰਘ, ਭਾਈ ਪਰਮਜੀਤ ਸਿੰਘ ਜੀ ਦੇ ਧਰਮਪਤਨੀ ਮਨਦੀਪ ਕੌਰ, ਭਰਾ ਅਵਨਿੰਦਰ ਸਿੰਘ, ਦਰਸ਼ਨ ਸਿੰਘ, ਹਰਜੀਤ ਸਿੰਘ, ਭੈਣ ਬਲਜੀਤ ਕੌਰ, ਬੇਟਾ ਤਰਲੋਚਨ ਸਿੰਘ ਪੁੱਤਰੀ ਗੁਰਪ੍ਰੀਤ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ-ਮਜ਼ਦੂਰ ਆਗੂ ਜਸਵਿੰਦਰ ਸਿੰਘ ਭੂਮਾਲ ਦੀ ਕੁੱਟਮਾਰ ਕਰਨ ਵਾਲੇ ਦੋਸ਼ੀ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਅਗਲੀ ਖ਼ਬਰ ਪਿੰਡ ਰਾਊਵਾਲ ਦੇ ਕਿਸਾਨਾਂ ਨੇ ਫ਼ਸਲਾਂ ਨੂੰ ਪਾਣੀ ਲਗਾਉਣ ਲਈ ਸਿੱਧਵਾਂ ਬਰਾਂਚ ਨਹਿਰ ਵਿਚੋਂ ਮੋਘਾ ਦੇਣ ਦੀ ਮੰਗ ਕੀਤੀ...
Ad Position 24