ਰਾਏਕੋਟ, 4 ਜੂਨ (ਸੁਸ਼ੀਲ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਲਈ ਪ੍ਰਾਈਵੇਟ ਸੰਸਥਾਵਾਂ ਜੋ ਕਿ ਅਰਲੀ ਚਾਇਲਡ ਐਂਡ ਐਜੂਕੈਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰਡ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਜਿਸ ਦੇ ਤਹਿਤ ਸੂਬੇ ਵਿਚ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵਲੋਂ ਰਜਿਸਟਰਸ਼ੇਨਾਂ ਕਰਨੀਆਂ ਲਾਜ਼ਮੀ ਕੀਤੀਆਂ ਗਈਆਂ ਹਨ | ਇਸ ਸਬੰਧੀ ਬਲਾਕ ਰਾਏਕੋਟ ਦੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਮੈਡਮ ਨਿਤਿਕਾ ਢੀਂਗਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਪਲੇਅ ਵੇਅ ਜਾਂ ਪ੍ਰੀ-ਨਰਸਰੀ ਨਿੱਜੀ ਸੰਸਥਾਵਾਂ ਵਲੋਂ ਹੁਣ ਤੱਕ ਰਜਿਸਟਰੇਸ਼ਨ ਨਹੀਂ ਕਰਵਾਈ ਗਈ | ਉਨ੍ਹਾਂ ਲਈ 18 ਮਈ ਤੱਕ ਆਪਣੇ ਸੰਸਥਾ ਦੀ ਰਜਿਸਟਰੇਸ਼ਨ ਕਰਵਾਉਣਾਂ ਲਾਜ਼ਮੀ ਹੈ | ਉਨ੍ਹਾਂ ਕਿਹਾ ਇਸ ਸਬੰਧੀ ਵਿਭਾਗ ਦੀ ਵੈਬਸਾਈਟ 'ਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ |